Join
Sunday, March 29, 2026
Sunday, March 29, 2026

ਜ਼ਿਲ੍ਹੇ ਭਰ ਵਿੱਚ ਬਲੈਕ ਸਪਾਟਸ, ਜਿਥੇ ਅਕਸਰ ਸੜਕੀ ਦੁਰਘਟਨਾਵਾਂ ਹੁੰਦੀਆਂ ਹਨ, ਦੀ ਪਹਿਚਾਣ ਕਰਕੇ ਵਿਸਥਾਰਿਤ ਸੂਚੀ ਤਿਆਰੀ ਕੀਤੀ ਜਾਵੇ: ਡਾ. ਹਿਮਾਂਸ਼ੂ ਅਗਰਵਾਲ

ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਭਰ ਵਿੱਚ ਬਲੈਕ ਸਪਾਟਸ, ਜਿਥੇ ਅਕਸਰ ਸੜਕੀ ਦੁਰਘਟਨਾਵਾਂ ਹੁੰਦੀਆਂ ਹਨ, ਦੀ ਪਹਿਚਾਣ ਕਰਕੇ ਵਿਸਥਾਰਿਤ ਸੂਚੀ ਤਿਆਰੀ ਕੀਤੀ ਜਾਵੇ।

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਪੁਲਿਸ ਵਿਭਾਗ ਵਲੋਂ ਸੂਚੀ ਮਿਲਣ ਉਪਰੰਤ ਸਾਂਝੇ ਤੌਰ ’ਤੇ ਬਲੈਕ ਸਪਾਟਸ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬਲੈਕ ਸਪਾਟਸ ਨੂੰ ਦੂਰ ਕਰਨ ਲਈ ਨਿਰੀਖਣ ਤੋਂ ਬਾਅਦ ਜ਼ਰੂਰੀ ਢਾਂਚਾਗਤ ਤਬਦੀਲੀਆਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਸਬੰਧੀ ਸੁਝਾਅ ਪੇਸ਼ ਕੀਤੇ ਜਾਣ।

ਡਿਪਟੀ ਕਮਿਸ਼ਨਰ ਵਲੋਂ ਖ਼ਤਰਨਾਕ ਸੜਕੀ ਦੁਰਘਟਨਾਵਾਂ, ਜੋ ਕਿ ਖਾਸ ਕਰਕੇ ਇੰਜੀਨੀਅਰਿੰਗ ਦੀ ਗਲਤੀ ਕਰਕੇ ਹੁੰਦੀਆਂ ਹਨ, ਦੀ ਵਿਸਥਾਰਤ ਰਿਪੋਰਟਿੰਗ ਅਤੇ ਵਿਸ਼ਲੇਸ਼ਣ ਕਰਨ ਦੀ ਲੋੜ ‘ਤੇ ਜ਼ੋਰ ਵੀ ਦਿੱਤਾ ਗਿਆ। ਉਨ੍ਹਾਂ ਸਪਸ਼ਟ ਕਿਹਾ ਕਿ ਜਿਥੇ ਵੀ ਇੰਜੀਨੀਅਰਿੰਗ ਦੇ ਨੁਕਸ ਕਰਕੇ ਸੜਕੀ ਦੁਰਘਟਨਾਵਾਂ ਵਾਪਰਦੀਆਂ ਹਨ, ਖਿਲਾਫ਼ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਪਣੀ ਸਹੂਲਤ ਲਈ ਵਿਅਸਤ ਸੜਕਾਂ ਖਾਸ ਕਰ ਹਾਈਵੇ ’ਤੇ ਕੱਟ ਬਣਾ ਕੇ ਲੋਕਾਂ ਦੀ ਜਾਨ ਜੋਖਮ ਵਿੱਚ ਪਾਉਣ ਵਾਲਿਆਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ।

ਡਾ.ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੜਕ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬਿਹਤਰ ਤਾਲਮੇਲ ਨਾਲ ਕੰਮ ਕਰਨ ਦਾ ਵੀ ਸੱਦਾ ਦਿੱਤਾ।

Related Articles

LEAVE A REPLY

Please enter your comment!
Please enter your name here

Latest Articles

2

2