Join
Sunday, March 29, 2026
Sunday, March 29, 2026

ਟੈਲੀਕਾਮ ਅਤੇ ਇੰਟਰਨੈੱਟ ਕੰਪਨੀਆਂ ਸਮੇਤ PCPCL ਪੂਰੇ ਸ਼ਹਿਰ ਵਿੱਚ ਲਟਕਦੀਆਂ, ਗੈਰ-ਵਰਤੋਂ ਯੋਗ ਅਤੇ ਖ਼ਰਾਬ ਤਾਰਾਂ ਤੁਰੰਤ ਹਟਾਉਣ : ਡਾ. ਹਿਮਾਂਸ਼ੂ ਅਗਰਵਾਲ

ਜਲੰਧਰ:

ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਦੀ ਦਿੱਖ ਸੰਵਾਰਨ ਦੀ ਦਿਸ਼ਾ ਵਿੱਚ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਟੈਲੀਕਾਮ ਅਤੇ ਇੰਟਰਨੈੱਟ ਦੀ ਸਹੂਲਤ ਮੁਹੱਈਆ ਕਰਵਾਉਣ ਵਾਲੀਆਂ ਕੰਪਨੀਆਂ ਸਮੇਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪੂਰੇ ਸ਼ਹਿਰ ਵਿੱਚ ਲਟਕਦੀਆਂ, ਗੈਰ-ਵਰਤੋਂ ਯੋਗ ਅਤੇ ਖ਼ਰਾਬ ਤਾਰਾਂ ਤੁਰੰਤ ਹਟਾਉਣ ਦੀ ਹਦਾਇਤ ਕੀਤੀ।

ਡਾ. ਅਗਰਵਾਲ ਨੇ ਕਿਹਾ ਕਿ ਇਸ ਕਾਰਜ ਦੀ ਸ਼ੁਰੂਆਤ ਪਵਿੱਤਰ ਚਿੰਤਪੁਰਨੀ ਮੰਦਿਰ ਪੁਰਾਣਾ, ਰੇਲਵੇ ਰੋਡ ਤੋਂ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਕੀਤੀ ਜਾਵੇ ਅਤੇ ਇਸ ਪ੍ਰਾਜੈਕਟ ਦੀ ਸਫ਼ਲਤਾ ਤੋਂ ਬਾਅਦ ਇਸ ਨੂੰ ਪੂਰੇ ਸ਼ਹਿਰ ਵਿੱਚ ਅਪਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਢਿੱਲੀਆਂ ਅਤੇ ਲਟਕਦੀਆਂ ਤਾਰਾਂ ਖਾਸ ਕਰਕੇ ਬਰਸਾਤ ਅਤੇ ਹਨੇਰੀ-ਤੂਫ਼ਾਨ ਦੇ ਸਮੇਂ ਖ਼ਤਰਾ ਪੈਦਾ ਕਰਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ., ਬੀ.ਐਸ.ਐਨ.ਐਲ. ਅਤੇ ਇੰਟਰਨੈੱਟ ਸਹੂਲਤ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ ਸਾਂਝੇ ਤੌਰ ’ਤੇ ਇਸ ਮਸਲੇ ਦੇ ਹੱਲ ਲਈ ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਟੀਮਾਂ ਨੂੰ ਹਦਾਇਤ ਕੀਤੀ ਕਿ ਕਾਰਜਸ਼ੀਲ ਅਤੇ ਗੈਰ ਕਾਰਜਸ਼ੀਲ ਤਾਰਾਂ ਦੀ ਪਹਿਚਾਣ ਕਰਕੇ ਇਨ੍ਹਾਂ ਦੀ ਨਿਸ਼ਾਨਦੇਹੀ ਕਰਨ ਤੋਂ ਇਲਾਵਾ ਖ਼ਰਾਬ ਤਾਰਾਂ ਦੀ ਫੌਰੀ ਮੁਰੰਮਤ ਕੀਤੀ ਜਾਵੇ ਜਾਂ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ।

Related Articles

LEAVE A REPLY

Please enter your comment!
Please enter your name here

Latest Articles

2

2