ਰੂਪਨਗਰ /ਨੰਗਲ 28 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਸਰਦਾਰ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਨੰਗਲ ਦੇ 2rvr ਵਿੱਚ 8 ਤੋਂ 10 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ। ਇਹ ਜਾਣਕਾਰੀ ਦੀਪਕ ਸੋਨੀ ਮੀਡੀਆ ਕੋਆਰਡੀਨੇਟਰ ਨੇ ਅੱਜ ਇਥੇ ਦਿੱਤੀ। ਉਹਨਾਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ ਐਮਐਲਏ ਸਾਡੇ ਵਿੱਚ ਤਹਿਤ ਨੰਗਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਹ ਪ੍ਰੋਗਰਾਮ ਲੋੜਵੰਦਾਂ ਦੀ ਭਲਾਈ ਨੂੰ ਮੁੱਖ ਰੱਖ ਕੇ ਜਨਤਕ ਸਮੱਸਿਆਵਾ ਹੱਲ ਕਰਨ ਲਈ ਲਗਾਏ ਜਾ ਰਹੇ ਹਨ।


