Join
Friday, March 27, 2026
Friday, March 27, 2026

9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਾਂਗੇ: ਸ਼ਸੀ ਰਾਣਾ 

ਨਵਾਸ਼ਹਿਰ /ਕਾਠਗੜ੍ਹ 29 ਜੂਨ (ਜਤਿੰਦਰ ਪਾਲ ਸਿੰਘ ਕਲੇਰ ) 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਕੇਂਦਰ ਸਰਕਾਰ ਨੂੰ ਵੱਡੀ ਚੇਤਾਵਨੀ ਹੋਵੇਗੀ। ਅੱਜ ਇੱਥੇ ਮਨਰੇਗਾ ਅਧਿਕਾਰ ਅੰਦੋਲਨ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਦੇ ਪਿੰਡ ਟੌਂਸਾ ਯੂਨਿਟ ਦੀ ਮੀਟਿੰਗ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੇ ਸਬੰਧ ਵਿੱਚ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਮੌਕੇ ਸਾਥੀ ਮਨੋਹਰ ਲਾਲ ਤਹਿਸੀਲ ਪ੍ਰਧਾਨ ਨੇ ਜਾਣਕਾਰੀ ਦਿੱਤੀ ਕਿ ਨੌ ਜਲਾਈ ਦੀ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦੇਸ਼ ਦੀਆਂ ਪ੍ਰਮੁੱਖ ਪਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਨੇ ਦਿੱਤਾ ਹੈ। ਉਨਾਂ ਕਿਹਾ ਕਿ ਇਹ ਹੜਤਾਲ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਾਉਣ ਲਈ ਕੇਂਦਰ ਸਰਕਾਰ ਨੂੰ ਇੱਕ ਚਿਤਾਵਨੀ ਹੋਵੇਗੀ। ਹੜਤਾਲ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਉਹਨਾਂ ਦੱਸਿਆ ਕਿ ਘੱਟੋ ਘੱਟ ਉਜਰਤ 700 ਰੁਪਏ ਪ੍ਰਤੀ ਦਿਹਾੜੀ, ਬਰਾਬਰ ਕੰਮ ਬਰਾਬਰ ਉਜਰਤ, ਠੇਕੇਦਾਰੀ ਸਿਸਟਮ ਬੰਦ ਕਰਨਾ ਅਤੇ 44 ਲੇਬਰ ਕਾਨੂੰਨਾਂ ਨੂੰ ਬਹਾਲ ਕਰਵਾਉਣਾ ਮੁੱਖ ਮੰਗਾਂ ਹਨ ਉਹਨਾਂ ਦੱਸਿਆ ਕਿ ਸਾਡੀ ਜਥੇਬੰਦੀ ਨੇ 9 ਜੁਲਾਈ ਦੀ ਹੜਤਾਲ ਦਾ ਪੂਰਨ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਦਿਨ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ।

Related Articles

LEAVE A REPLY

Please enter your comment!
Please enter your name here

Latest Articles

2

2