Join
Friday, March 27, 2026
Friday, March 27, 2026

ਪੁਲਿਸ ਨੇ ਕਾਠਗੜ੍ਹ ਇਲਾਕੇ ਵਿੱਚ ਪੈਂਦੇ ਸਾਰੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ

ਨਵਾਂਸ਼ਹਿਰ /ਕਾਠਗੜ੍ਹ 29 ਜੂਨ (ਜਤਿੰਦਰ ਪਾਲ ਸਿੰਘ ਕਲੇਰ  ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਮਹਿਤਾਬ ਸਿੰਘ ਆਈ.ਪੀ.ਐਸ, ਡੀ.ਐਸ.ਪੀ ਬਲਾਚੌਰ ਸ਼ਾਮ ਸੁੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਦੇ ਐਸ ਐਚ ਓ ਅਭਿਸ਼ੇਕ ਸ਼ਰਮਾ ਦੀ ਪੁਲਿਸ ਪਾਰਟੀ ਵੱਲੋਂ ਏ ਐਸ ਆਈ ਰਾਮ ਸ਼ਾਹ ਏ ਐਸ ਆਈ ਰਾਜ ਕੁਮਾਰ ਅਤੇ ਹੈਂਡ ਕਾਂਸਟੇਬਲ ਰਾਧੇ ਦੀ ਅਗਵਾਈ ਵਿੱਚ ਕਾਠਗੜ੍ਹ ਇਲਾਕੇ ਦੇ ਸਾਰੇ ਮੈਡੀਕਲ ਸਟੋਰਾਂ ਦੀ ਬਾਰਿਕੀ ਨਾਲ ਜਾਂਚ ਕੀਤੀ ਗਈ।  ਉਨ੍ਹਾਂ ਨੇ  ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਹਿਦਾਇਤ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਨਸ਼ਾ ਨਾ ਵੇਚਣ ਜੇ ਕਰ ਕੋਈ ਵੀ ਮੈਡੀਕਲ ਸਟੋਰ ਵਾਲਾ ਨਸ਼ਾ ਵੇਚਦਾ ਫੜਿਆ ਗਿਆ ਤਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ  । ਉਨ੍ਹਾਂ ਨੇ ਕਿਹਾ ਕਿ  ਡਾਕਟਰ ਦੀ ਪਰਚੀ ਤੋਂ ਬਗੈਰ ਕਿਸੇ ਤਰ੍ਹਾਂ ਦੀ ਵੀ ਦਵਾਈ ਨਾ ਵੇਚੀ ਜਾਵੇ। ਉਨਾਂ ਕਿਹਾ ਕਿ ਨਸ਼ਾ ਤਸਕਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸ ਦੀ ਇਤਲਾਹ ਤੁਰੰਤ ਹੀ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਗਲਤ ਅਨਸਰਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗੀ। ਉਨ੍ਹਾਂ ਨੇ ਸਮੁੱਚੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਤਸਕਰਾਂ ਸਬੰਧੀ ਸਹੀ ਜਾਣਕਾਰੀ ਪੁਲਿਸ ਨੂੰ ਮੁਹੱਈਆ ਕਰਵਾਉਣ ਤਾਂ ਜੋ ਨਸ਼ਿਆਂ ਜਿਹੀ ਗੰਭੀਰ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀਆਂ ਦਾ ਨਾਂਅ ਗੁਪਤ ਰੱਖਿਆ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles

2

2