Join
Friday, March 27, 2026
Friday, March 27, 2026

ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਏ ਇਲਾਕੇ ਦੇ ਹੋਰ ਪਤਵੰਤੇ

ਭਗਵੰਤ ਮਾਨ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਕਾਰਨ ਦਿੱਤਾ ਸਮਰਥਨ
ਹਰਜੋਤ ਬੈਂਸ ਕੈਬਨਿਟ ਮੰਤਰੀ ਦੀ ਹਾਜ਼ਰੀ ਵਿੱਚ ਕੀਤੀ ਸਮੂਲੀਅਤ 

ਰੂਪਨਗਰ /ਨੰਗਲ 29 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਅਤੇ ਪੰਜਾਬੀਅਤ ਦੀ ਭਲਾਈ ਅਤੇ ਪੰਜਾਬ ਦੇ ਹਿੱਤਾਂ ਤੇ ਹੱਕਾਂ ਦੀ ਰਾਖੀ ਕਰਕੇ ਸੂਬੇ ਦੇ ਹਰ ਵਰਗ ਦਾ ਮਨ ਮੋਹ ਲਿਆ ਹੈ, ਉਹ ਮੋਜੂਦਾ ਦੌਰ ਵਿਚ ਪੰਜਾਬ ਦੇ ਸਭ ਤੋ ਹਰਮਨ ਪਿਆਰੇ ਆਗੂ ਬਣ ਗਏ ਹਨ, ਇਸ ਲਈ ਉਨ੍ਹਾਂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਲਗਾਤਾਰ ਮਜਬੂਤੀ ਵੱਲ ਅਗਰਸਰ ਹੋ ਰਹੀ ਹੈ।
     ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਲੋਕ ਆਪ ਸਰਕਾਰ ਦੀ ਕੰਮ ਕਰਨ ਦੀ ਕਾਬਲੀਅਤ ਅਤੇ ਭ੍ਰਿਸ਼ਟਾਚਾਰ ਮੁਕਤ ਤੇ ਬਿਨਾ ਸਿਫਾਰਸ਼ ਤੋਂ ਹੋ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਜੋ ਲੋਕ ਅੱਜ ਪਾਰਟੀ ਵਿਚ ਸ਼ਾਮਿਲ ਹੋਏ ਹਨ, ਇਹਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
       ਪਿੰਡ ਮਝੇੜ ਦੇ ਵਸਨੀਕ ਹਰਨਾਮ ਸਿੰਘ ਸਾਬਕਾ ਪੰਚ, ਸੁਖਦੇਵ ਸਿੰਘ ਪੰਚ, ਦਲਜੀਤ ਸਿੰਘ, ਇੰਦਰਜੀਤ ਸਿੰਘ, ਅਸ਼ਵਨੀ, ਬਲਵਿੰਦਰ ਸਿੰਘ,ਸੋਢੀ, ਰਾਣਾ ਸਿੰਘ ਚੌਧਰੀ ਟਕਸਾਲੀ ਕਾਂਗਰਸੀ, ਗੁਰਚਰਨ ਸਿੰਘ ਸਾਬਕਾ ਪੰਚ ਨੂੰ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਆਮ ਆਦਮੀ  ਪਾਰਟੀ ਵਿਚ ਸ਼ਾਮਿਲ ਕਰਵਾਇਆ। ਆਪ ਵਿਚ ਸ਼ਾਮਿਲ ਹੋਏ ਇਹਨਾਂ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਹਰਜੋਤ ਸਿੰਘ ਬੈਂਸ ਦੀ ਕਾਰਗੁਜਾਰੀ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਸ਼ਾਮਿਲ ਹੋਏ ਹਨ। ਮਝੇੜ ਦੇ ਪਤਵੰਤਿਆਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਅਤੇ ਲੋਕ ਪੱਖੀ ਫੈਸਲਿਆਂ ਤੋ ਪ੍ਰਭਾਵਿਤ ਹੋ ਕੇ ਨਿਰੰਤਰ ਵੱਖ ਵੱਖ ਪਾਰਟੀਆ ਦੇ ਆਗੂ ਤੇ ਮੈਂਬਰ ਆਮ ਆਦਮੀ ਪਾਰਟੀ ਵਿਚ ਸਮੂਲੀਅਤ ਕਰ ਰਹੇ ਹਨ।
         ਇਸ ਮੌਕੇ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਜਿਲ੍ਹਾ ਕੋਆਰਡੀਨੇਟਰ ਆਮ ਆਦਮੀ ਪਾਰਟੀ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਜਸਪਾਲ ਸਿੰਘ ਢਾਹੇ ਸਰਪੰਚ, ਜੁਝਾਰ ਸਿੰਘ ਆਸਪੁਰ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਹਿਤੇਸ਼ ਸ਼ਰਮਾ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਐਡਵੋਕੇਟ ਨਿਸ਼ਾਤ ਗੁਪਤਾ, ਐਡਵੋਕੇਟ ਨੀਰਜ ਸ਼ਰਮਾ, ਮੁਕੇਸ਼ ਵਰਮਾ, ਸਤੀਸ਼ ਚੋਪੜਾ, ਮਨਜੋਤ ਸਿੰਘ,  ਅੰਕੁਸ਼, ਨਿਤਿਨ ਸ਼ਰਮਾ, ਦਲਜੀਤ ਸਿੰਘ,ਪਵਨ ਦੀਵਾਨ, ਚੰਨਣ ਸਿੰਘ, ਕਰਨ ਸੈਣੀ, ਹਰਦੀਪ ਬੈਂਸ, ਅਮਿਤ ਬਰਾਰੀ, ਜਸਵੰਤ ਸਿੰਘ, ਗੁਰਜਿੰਦਰ ਸ਼ੋਕਰ, ਜਸਵੰਤ ਸਿੰਘ, ਕਸ਼ਮੀਰ ਸਿੰਘ, ਦਰਸ਼ਨ ਸਿੰਘ, ਭਾਗ ਸਿੰਘ, ਸੁਖਵਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2