Join
Wednesday, March 25, 2026
Wednesday, March 25, 2026

ਪਿੰਡ ਉਸਮਾਨਪੁਰ ਵਿਖੇ ਸੈਰ ਕਰ ਰਹੇ ਨੌਜਵਾਨ ਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਅਮਨਦੀਪ ਦੀ ਹੱਤਿਆ ਕਰ ਦਿੱਤੀ

ਨਵਾਂਸ਼ਹਿਰ /ਰਾਹੋਂ 1 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਉਸਮਾਨਪੁਰ ਵਿਖੇ ਬੀਤੀ  ਰਾਤ 9 ਵਜੇ ਦੇ ਕਰੀਬ ਇਕ ਨੌਜਵਾਨ ਅਮਨਦੀਪ  ਉਮਰ 28 ਸਾਲ ਨੂੰ ਕੁਝ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਮੌਕੇ ਤੇ ਨਵਾਂਸ਼ਹਿਰ ਪੁਲਿਸ ਵੀ ਪਹੁੰਚੀ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਸੁਖਦੀਪ ਸਿੰਘ ਸੁਕਾਰ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਦਿਨ ਪ੍ਰਤੀ ਦਿਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਮਾਨ ਸਰਕਾਰ ਫੇਲ ਸਾਬਿਤ ਹੋ ਰਹੀ ਹੈ ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਅਮਨਦੀਪ  ਬਹੁਤ ਹੀ ਵਧੀਆ ਇਨਸਾਨ ਸੀ ਅਤੇ  ਉਸਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਸੀ ਉਹ ਜਦੋਂ ਰਾਤ ਦੇ ਵੇਲੇ ਸੈਰ ਕਰ ਰਿਹਾ ਸੀ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੇ ਉਸ ਦੀ ਮੌਤ ਹੋ ਗਈ। ਅਤੇ ਉਹਨਾਂ ਨੇ ਇਹ ਵੀ ਦੱਸਿਆ ਕਿ ਉਹਨਾਂ ਦੇ ਵੱਲੋਂ ਸੀਸੀਟੀਵੀ ਕੈਮਰੇ ਵੀ ਤੋੜੇ ਗਏ ਤਾਂ ਜ਼ੋ ਉਹਨਾਂ ਦੀ ਇਹ ਵਾਰਦਾਤ ਕਿਤੇ ਕੈਦ ਨਾ ਹੋਵੇ ਇਸ ਮੌਕੇ ਡੀਐਸਪੀ ਰਾਜ ਕੁਮਾਰ ਬਜਾੜ ਨੇ ਦੱਸਿਆ ਕਿ ਉਹ ਇਸ ਵਾਰਦਾਤ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਨ ਅਤੇ ਸੀਸੀਟੀਵੀ ਕੈਮਰਿਆਂ ਨੂੰ ਚੈੱਕ ਕੀਤਾ ਜਾ ਰਿਹਾ ਹੈ ਜਲਦ ਹੀ ਹਮਲਾਵਰ ਪੁਲਿਸ ਦੀ ਗ੍ਰਿਫਤ ਵਿਚ ਹੋਣਗੇ।

Related Articles

LEAVE A REPLY

Please enter your comment!
Please enter your name here

Latest Articles

2

2