Join
Wednesday, March 25, 2026
Wednesday, March 25, 2026

ਪਿੰਡ ਚਣਕੋਆ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਬਲਾਚੌਰ, 01 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਦੇ ਪਿੰਡ ਚਣਕੋਆ ਵਿਖੇ ਅੱਜ ਵਿਧਾਇਕ ਸੰਤੋਸ਼ ਕਟਾਰੀਆ ਨੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਟੋਭੇ ਦੀ ਰੀਨੋਵੇਸ਼ਨ, ਰੇਨ ਸੈਲਟਰ, ਪੁਰਾਤਨ ਖੂਹ ਦੀ ਮੁਰੰਮਤ, ਪਾਣੀ ਵਾਲੇ ਟੈਂਕਰ ਦੀ ਸਹੂਲਤ ਅਤੇ ਹੋਰ ਮਹੱਤਵਪੂਰਨ ਵਿਕਾਸ ਕਾਰਜ ਸ਼ਾਮਲ ਹਨ।

ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਗੇ ਅਤੇ ਚਣਕੋਆ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਲੋਕ ਹਿਤੈਸ਼ੀ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਇਨ੍ਹਾਂ ਕਾਰਜਾਂ ਨਾਲ ਪਿੰਡ ਵਿੱਚ ਪਾਣੀ ਦੀ ਸਪਲਾਈ, ਸੰਭਾਲ ਅਤੇ ਸੁਰੱਖਿਆ ਵਰਗੀਆਂ ਮੁੱਢਲੀਆਂ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਜਿਸ ਨਾਲ ਪਿੰਡ ਵਾਸੀਆਂ ਦੀ ਜ਼ਿੰਦਗੀ ਹੋਰ ਸੁਖਾਲੀ ਹੋਵੇਗੀ।

ਸਰਪੰਚ ਬਬੀਤਾ ਸਮੇਤ ਸਥਾਨਕ ਲੋਕਾਂ ਅਤੇ ਪੰਚਾਇਤ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਖੁਸ਼ੀ ਜ਼ਾਹਰ ਕੀਤੀ। ਇਹ ਪਹਿਲਕਦਮੀ ਪਿੰਡ ਚਣਕੋਆ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਅਤੇ ਹੋਰ ਪਿੰਡਾਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ | ਇਸ ਮੌਕੇ ਅਸ਼ੋਕ ਬੀ.ਡੀ.ਓ.ਬਲਾਕ ਸੜੋਆ,ਜਸਵਿੰਦਰ ਜੇ.ਈ. ਰਣਬੀਰ ਸਿੰਘ ਧਾਲੀਵਾਲ (ਬਲਾਕ ਪ੍ਰਧਾਨ) ਆਦਿ ਹਾਜਰ ਸਨ |

Related Articles

LEAVE A REPLY

Please enter your comment!
Please enter your name here

Latest Articles

2

2