Join
Tuesday, March 24, 2026
Tuesday, March 24, 2026

ਅਚਾਰੀਆ ਚੇਤਨਾ ਨੰਦ ਮਹਾਰਾਜ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ

ਚੰਡੀਗੜ੍ਹ, 2 ਜੁਲਾਈ

ਹਰਿਆਣਾ ਦੇ ਮਾਨਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸੱਦੇ ਤੇ ਵੇਦਾਂਤ ਅਚਾਰੀਆ ਮੌਜੂਦਾ ਗੱਦੀ ਨਸ਼ੀਨ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਵੱਲੋਂ ਉਨਾਂ ਦੇ ਗ੍ਰਹਿ ‘ਸੰਤ ਕਬੀਰ ਕੁਟੀਰ’ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁੱਖ ਮੰਤਰੀ ਸੈਣੀ ਵੱਲੋਂ ਜਿੱਥੇ ਸਵਾਮੀ ਚੇਤਨਾ ਨੰਦ ਮਹਾਰਾਜ ਦਾ ਨਿੱਘਾ ਸਵਾਗਤ ਕਰ ਕੇ ਉਨ੍ਹਾਂ ਨੂੰ ਦੁਸ਼ਾਲਾ ਭੇਟ ਕੀਤਾ ਗਿਆ ਉੱਥੇ ਸਵਾਮੀ ਚੇਤਨਾ ਨੰਦ ਮਹਾਰਾਜ ਵੱਲੋਂ ਵੀ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਆਸ਼ੀਰਵਾਦ ਦਿੱਤਾ ਗਿਆ।ਮੁਲਾਕਾਤ ਦੌਰਾਨ ਸਵਾਮੀ ਚੇਤਨਾ ਨੰਦ ਮਹਾਰਾਜ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾਂਦੇ ਸਮਾਜ ਸੇਵਾ ਦੇ ਕਾਰਜਾਂ ਜਿਵੇਂ ਲੜਕੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਹਿੱਤ ਸਕੂਲ, ਕਾਲਜ, ਧਾਰਮਿਕ ਅਸਥਾਨਾਂ ਦਾ ਨਿਰਮਾਣ, ਇਲਾਕੇ ਦੇ ਲੋਕਾਂ ਲਈ ਇਲਾਜ ਕਰਵਾਉਣ ਹਿੱਤ ਹਸਪਤਾਲ ਪੀ ਜੀ ਆਈ ਚੰਡੀਗੜ੍ਹ ਲਈ ਮੁਫਤ ਬੱਸ ਸੇਵਾ ਅਤੇ ਪੀ ਜੀ ਆਈ ਲਈ ਹੀ ਰੋਜਾਨਾ ਦੇਸੀ ਘਿਓ ਨਾਲ ਤਿਆਰ ਕੀਤੇ ਲੰਗਰ ਦੀ ਸੇਵਾ ਆਦਿ ਸਬੰਧੀ ਜਾਣ ਕੇ ਮੁੱਖ ਮੰਤਰੀ ਸੈਣੀ ਵੱਲੋਂ ਸਵਾਮੀ ਚੇਤਨਾ ਨੰਦ ਮਹਾਰਾਜ ਦੇ ਅਜਿਹੇ ਵਡਮੁੱਲੇ ਉਪਰਾਲਿਆਂ ਦੀ ਭਰਪੂਰ ਸਲਾਘਾ ਕੀਤੀ ਗਈ। ਮੁੱਖ ਮੰਤਰੀ ਸੈਣੀ ਨੇ ਅਚਾਰੀਆ ਚੇਤਨਾ ਨੰਦ ਮਹਾਰਾਜ ਨੂੰ ਜਿੱਥੇ ਅਜਿਹੇ ਸਮਾਜ ਸੇਵਾ ਵਾਲੇ ਉਪਰਾਲੇ ਲਗਾਤਾਰ ਜਾਰੀ ਰੱਖਣ ਲਈ ਕਿਹਾ ਉੱਥੇ ਮੋਕਸ਼ ਧਾਮ ਟੱਪਰੀਆਂ ਖੁਰਦ (ਬਲਾਚੌਰ) ਸ਼ਹੀਦ ਭਗਤ ਸਿੰਘ ਨਗਰ ਵਿਖੇ ਆਉਣ ਦਾ ਵੀ ਵਿਸ਼ਵਾਸ ਦਿਵਾਇਆ । ਇਸ ਮੌਕੇ ਪੰਜਾਬ ਓ ਬੀ ਸੀ ਮੋਰਚਾ ਦੇ ਪ੍ਰਧਾਨ ਰਜਿੰਦਰ ਬਿੱਟਾ, ਚੌਧਰੀ ਵਿਜੇ ਭਾਟੀਆ ਸੰਡਰੇਵਾਲ ਭਾਜਪਾ ਪ੍ਰਧਾਨ ਓ ਬੀ ਸੀ ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਆਦਿ ਵੀ ਹਾਜ਼ਰ ਸਨ।


Related Articles

LEAVE A REPLY

Please enter your comment!
Please enter your name here

Latest Articles

2

2