Join
Tuesday, March 24, 2026
Tuesday, March 24, 2026

ਭਾਰਤੀਆਂ ਜਨਤਾ ਪਾਰਟੀ ਵੱਲੋਂ ਪਿੰਡ ਟਕਾਰਲਾ ਵਿਖੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਿਸ਼ੇਸ ਸਹਾਇਤਾ ਕੈਂਪ ਲਗਾਇਆ 

ਬਲਾਚੌਰ 2 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) 

ਭਾਰਤੀ ਜਨਤਾ ਪਾਰਟੀ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਜਿਲ੍ਹਾਂ ਪ੍ਰਧਾਨ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਮੁਫ਼ਤ ਵਿਸ਼ੇਸ਼ ਸਹਾਇਤਾ ਕੈਂਪ ਪਿੰਡ ਟਕਾਰਲਾ ਵਿਖੇ ਲਗਾਇਆ ਗਿਆ। ਜਿਸ ਵਿੱਚ ਆਯੁਸ਼ਮਾਨ ਭਾਰਤ ਕਾਰਡ , ਕਿਸਾਨ ਸਨਮਾਨ ਨਿਧੀ, ਸੁਕੰਨਿਆ ਸਮਰਿੱਧੀ ਯੋਜਨਾ , ਅਤੇ ਹੋਰ ਅਨੇਕਾਂ ਗਰੀਬ ਕਲਿਆਣ ਦੀਆਂ ਯੋਜਨਾਵਾਂ ਦਾ ਲਾਭ ਮੌਕੇ ਤੇ ਹੀ ਦਿੱਤਾ ਗਿਆ। ਇਸ ਕੈਂਪ ਵਿੱਚ 400 ਦੇ ਕਰੀਬ ਲੋਕਾਂ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਕਿਹਾ ਇਸ ਤਰ੍ਹਾਂ ਦੇ ਕੈਂਪ ਬਲਾਚੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਲਗਾਏ ਜਾਣਗੇ ਤਾਂ ਜੋ ਲੋਕਾਂ ਦਾ ਵੱਧ ਤੋਂ ਵੱਧ ਲਾਭ ਹੋ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਭਾਟੀਆ ਸੋਨੂੰ,ਵਿਜੇ ਟਕਾਰਲਾ, ਸਰਪੰਚ ਮਹਾਵੀਰ ਚੌਧਰੀ, ਰਵਿੰਦਰ ਕੁਮਾਰ ਬਿੱਲਾ,ਐਡਵੋਕੇਟ ਅਮਨ ਰਾਣਾ ਜਿਲ੍ਹਾ ਮਹਾਂ ਮੰਤਰੀ, ਦਿਨੇਸ਼ ਭਾਰਦਵਾਜ  ਐਡਵੋਕੇਟ ਜਿਲ੍ਹਾ ਮਹਾਂ ਮੰਤਰੀ,ਅਜੇ ਕਟਾਰੀਆ ਮੀਤ ਪ੍ਰਧਾਨ,ਪੰਕਜ ਕੁਮਾਰ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ, ਵੀ ਸ਼ਾਮਿਲ ਹੋਏ।

Related Articles

LEAVE A REPLY

Please enter your comment!
Please enter your name here

Latest Articles

2

2