ਬਲਾਚੌਰ 3 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )
ਬਲਾਚੌਰ ਦੇ ਪਿੰਡ ਕੁੱਲਪੁਰ ਵਿਖੇ ਹਥਿਆਰਬੰਦ ਹਮਲਾਵਰਾਂ ਵੱਲੋਂ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਕੁੱਲਪੁਰ ਪਿੰਡ ਦਾ ਨੌਜਵਾਨ ਹਰਦੀਪ ਸਿੰਘ ਉਰਫ ਦੀਪਾ ਜਿਸ ਦੀ ਉਮਰ ਲਗਭਗ 37 ਸਾਲ, ਪੁੱਤਰ ਸ਼ਿੰਗਰਾ ਸਿੰਘ ਆਪਣੇ ਖੇਤਾਂ ਤੋਂ ਘਰ ਨੂੰ ਵਾਪਸ ਜਾ ਰਿਹਾ ਸੀ ਤਾ ਕੁਝ ਹਥਿਆਰਬੰਦ ਹਮਲਾਵਰਾਂ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਤੇ ਹਰਦੀਪ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗੋਲੀਆਂ ਚੱਲਣ ਦੀ ਆਵਾਜ਼ ਸੁਣਕੇ ਜਦੋ ਮ੍ਰਿਤਕ ਦਾ ਭਰਾ ਵਾਰਦਾਤ ਦੀ ਥਾਂ ਪਹੁੰਚਿਆ ਉਸ ਤੋਂ ਪਹਿਲਾਂ ਹਮਲਾਵਰ ਉਥੋ ਭੱਜ ਗਏ ਸੀ ‘ਤੇ ਹਰਦੀਪ ਸਿੰਘ ਦੀ ਮੌਤ ਹੋ ਚੁੱਕੀ ਸੀ।
ਇਸ ਮੌਕੇ ਥਾਣਾ ਪੋਜੇਵਾਲ ਦੀ ਐੱਸਐਚਓ ਮੈਡਮ ਰਾਜਪਲਵਿੰਦਰ ਕੌਰ ਮੌਕੇ ‘ਤੇ ਪਹੁੰਚੀ ਸੀ ਅਤੇ ਅੱਜ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਲਾਚੌਰ ਵਿਖੇ ਕੀਤਾ ਗਿਆ ਪੁਲਿਸ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਕਰ ਰਹੀ ਹੈ ਇਸ ਮੌਕੇ ਮ੍ਰਿਤਕ ਹਰਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵੀ ਪਹੁੰਚੇ ਉਹਨਾਂ ਨੇ ਮਾਨ ਸਰਕਾਰ ਦੇ ਉੱਪਰ ਜੰਮ ਕੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਲਗਾਤਾਰ ਪੰਜਾਬ ਦੇ ਵਿੱਚ ਲੁੱਟਾ ਖੋਹਾਂ ਕਤਲੇਆਮ ਦੀਆਂ ਘਟਨਾਵਾਂ ਵੱਧ ਗਈਆਂ ਹਨ ਪਰ ਮਾਨ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਤਾ ਨਹੀਂ ਕਿਉਂ ਚੁੱਪ ਚਾਪ ਬੈਠਾ ਦੇਖ ਰਿਹਾ ਹੈ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਦੇ ਅੱਗੇ ਅਪੀਲ ਕੀਤੀ ਹੈ ਕਿ ਇਸ ਪੀੜਿਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ ਅਤੇ ਇਸ ਪੀੜਿਤ ਪਰਿਵਾਰ ਨੂੰ ਪੁਲਿਸ ਦੀ ਸੁਰੱਖਿਆ ਵੀ ਪ੍ਰਦਾਨ ਕੀਤੀ ਜਾਵੇ। ਕਿਉਂਕਿ ਉਹਨਾਂ ਦੀ ਜਾਨ ਨੂੰ ਵੀ ਵੱਡਾ ਖਤਰਾ ਹੈ ਉਹਨਾਂ ਕਿਹਾ ਕਿ ਜੇਕਰ ਪੀੜਿਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ ਤਾਂ ਕਾਂਗਰਸ ਪਾਰਟੀ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ ।


