ਨਵਾਂਸ਼ਹਿਰ 03 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ)
ਦੀ ਸਹਿਕਾਰੀ ਖੰਡ ਮਿੱਲ ਨਵਾਂ ਸ਼ਹਿਰ ਵਿਖੇ ਸ਼ੂਗਰ ਮਿੱਲ ਵਰਕਰ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਮੰਗੋਵਾਲ ਤੇ ਸਾਬਕਾ ਪ੍ਰਧਾਨ ਸ਼ੂਗਰ ਮਿਲ ਪੰਜਾਬ ਬਹਾਦਰ ਸਿੰਘ ਕੋਲਗੜ੍ਹ ਦੀ ਰਹਿਨੁਮਾਈ ਹੇਠ ਸਾਰੇ ਸ਼ੂਗਰ ਮਿਲ ਵਰਕਰਾਂ ਦੀ ਮੀਟਿੰਗ ਕੀਤੀ ਗਈ ਮੀਟਿੰਗ ਕੀਤੀ ਗਈ। ਜਿਸ ਵਿੱਚ ਸਰਵ ਸੰਮਤੀ ਨਾਲ ਪਹਿਲੇ ਪ੍ਰਧਾਨ ਸਤਨਾਮ ਸਿੰਘ ਦੌਲਤਪੁਰ ਦੇ ਸੇਵਾਮੁਕਤ ਹੋਣ ਉਪਰੰਤ ਨਵੇਂ ਪ੍ਰਧਾਨ ਅਤੇ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿੱਚ ਬਲਜੀਤ ਸਿੰਘ ਜੱਬੋਵਾਲ ਨੂੰ ਪ੍ਰਧਾਨ, ਸ਼ਲਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਜੋਗਾ ਸਿੰਘ ਨੂੰ ਜਨਰਲ ਸਕੱਤਰ, ਰੁਪਿੰਦਰ ਸਿੰਘ ਜੱਬੋਵਾਲ ਨੂੰ ਜੋਆਇੰਟ ਜਨਰਲ ਸਕੱਤਰ, ਅਮਰਜੀਤ ਸਿੰਘ ਕਰਨਾਣਾ ਨੂੰ ਪ੍ਰੈਸ ਸਕੱਤਰ, ਗਗਨ ਭਾਰਥ ਨੂੰ ਸਕੱਤਰ, ਓਂਕਾਰ ਸਿੰਘ ਨੂੰ ਪ੍ਰਚਾਰ ਸਕੱਤਰ ਚੁਣਿਆ ਗਿਆ। ਨਵ ਨਿਯੁਕਤ ਪ੍ਰਧਾਨ ਬਲਜੀਤ ਸਿੰਘ ਨੇ ਨਵੀਂ ਜਿੰਮੇਵਾਰੀ ਮਿਲਣ ਤੇ ਸਮੂਹ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸੇ ਤਰ੍ਹਾਂ ਰਘੂ ਸ਼ਰਮਾ, ਸਤਨਾਮ ਸਿੰਘ, ਕੁਲਦੀਪ ਸਿੰਘ, ਸੁੱਖਜਿੰਦਰ ਸਿੰਘ, ਰਾਜ ਕੁਮਾਰ, ਸੁਮਨਦੀਪ ਸਿੰਘ ਨੂੰ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਅਮਰਜੀਤ ਸਿੰਘ ਕਰਨਾਣਾ ਨੇ ਕਿਹਾ ਕਿ ਨਵੀਂ ਕਮੇਟੀ ਨੇ ਇੱਕਜੁਟਤਾ ਜ਼ਾਹਰ ਕਰਦਿਆਂ ਕਿਹਾ ਕਿ ਉਹ ਵਰਕਰਾਂ ਦੀਆਂ ਹਰ ਜਾਇਜ਼ ਮੰਗਾਂ ਲਈ ਮਜਬੂਤੀ ਨਾਲ ਸੰਘਰਸ਼ ਕਰਨਗੇ। ਸ.ਰਸ਼ਪਾਲ ਸਿੰਘ ਸਨਸੋਆ ਉਪ ਪ੍ਰਧਾਨ ਸਿੰਘ ਸਭਾ ਵੱਡਾ ਗੁਰਦੁਆਰਾ ਪ੍ਰਬੰਧਕ ਅਤੇ ਵੈਲਫੇਅਰ ਕਮੇਟੀ ਜੱਬੋਵਾਲ ਅਤੇ ਸ.ਗੁਦਾਵਰ ਸਿੰਘ ਜੱਬੋਵਾਨ ਨੇ ਵਧਾਈਆਂ ਦਿੱਤੀਆਂ ਅਤੇ ਚੜਦੀ ਕਾਲ ਦੀ ਅਰਦਾਸ ਕੀਤੀ ਨਵੇਂ ਚੁਣੇ ਗਏ ਪ੍ਰਧਾਨ ਅਤੇ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ


