Join
Saturday, March 21, 2026
Saturday, March 21, 2026

ਆਮ ਆਦਮੀ ਕਲੀਨਿਕਾਂ ‘ਚ ਮਰੀਜ਼ਾਂ ਨੂੰ ਘਰਾਂ ਨੇੜੇ ਮਿਲਣਗੀਆਂ ਸਿਹਤ ਸੇਵਾਵਾਂ : ਡਾ. ਮਾਨ

ਬਲਾਚੌਰ, 04 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਲੈਫ. ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਮਾਤਰੀ ਮੌਤ ਦਰ ਨੂੰ ਹੋਰ ਘਟਾਉਣ ਲਈ ਯਤਨਸ਼ੀਲ ਹੈ। ਆਮ ਆਦਮੀ ਕਲੀਨਿਕ ਕਾਠਗੜ ਤੇ ਮਹਿੰਦੀਪੁਰ ਦੀ ਚੈਕਿੰਗ ਦੌਰਾਨ ਡਾ. ਮਾਨ ਨੇ ਕਿਹਾ ਕਿ ਹੁਣ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ। 

ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ, ਫੈਮਿਲੀ ਪਲਾਨਿੰਗ, ਗੈਰ ਸੰਚਾਰੀ ਬਿਮਾਰੀਆਂ ਦੀ ਜਾਂਚ, ਕੁਪੋਸ਼ਿਤ ਬੱਚਿਆਂ ਦਾ ਇਲਾਜ ਤੇ ਕੁੱਤੇ ਦੇ ਵੱਢਣ ਦਾ ਟੀਕਾਕਰਣ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਗਰਭਵਤੀ ਔਰਤਾਂ ਨੂੰ ਜੱਚਾ-ਬੱਚਾ ਸਿਹਤ ਸੇਵਾਵਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਦੀ ਟ੍ਰੇਨਿੰਗ ਦਿੱਤੀ ਗਈ ਹੈ, ਕਿਉਂਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ।  

ਡਾ. ਮਾਨ ਨੇ ਦੱਸਿਆ ਕਿ ਮਾਤਰੀ ਮੌਤ ਦੇ ਕਾਰਨਾਂ ਵਿੱਚ ਹਾਈਰਿਸਕ ਗਰਭਵਤੀ ਔਰਤਾਂ ਨੂੰ ਡਲਿਵਰੀ ਲਈ ਉਚੇਰੇ ਹਸਪਤਾਲ ਵਿੱਚ ਰੈਫ਼ਰ ਕਰਨ ‘ਤੇ ਉਸ ਵੱਲੋਂ ਹਸਪਤਾਲ ਨਾ ਜਾਣਾ, ਗਰਭਵਤੀ  ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ‘ਤੇ ਉਸ ਦੀ ਜਾਣਕਾਰੀ ਨਾ ਦੇਣਾ, ਡਲਿਵਰੀ ਤੋਂ ਬਾਅਦ ਜ਼ਿਆਦਾ ਖ਼ੂਨ ਪੈਣਾ, ਇੰਫੈਕਸ਼ਨ ਹੋਣਾ, ਹਾਈ ਬਲੱਡ ਪ੍ਰੈਸ਼ਰ ਹੋਣਾ, ਅਸੁਰੱਖਿਅਤ ਗਰਭਪਾਤ ਆਦਿ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਦੇ ਇਲਾਜ ਪ੍ਰਬੰਧਨ ਵਿੱਚ ਆਮ ਆਦਮੀ ਕਲੀਨਿਕਾਂ ਮਹੱਤਵਪੂਰਨ ਸਾਬਿਤ ਹੋ ਸਕਦੀਆਂ ਹਨ। ਇਸ ਮੌਕੇ ਸਿਹਤ ਇੰਸਪੈਕਟਰ ਦਿਲਬਾਗ ਸਿੰਘ, ਵਿਰਾਟ ਸ਼ਰਮਾ ਤੇ ਹੋਰ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2