Join
Friday, March 20, 2026
Friday, March 20, 2026

ਹਥਿਆਰਾਂ ਤੇ ਡਰੱਗ ਮਨੀ ਸਮੇਤ ਨੌਂ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਦੋ ਵੱਖ-ਵੱਖ ਮਾਡਿਊਲਾਂ – ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ – ਨਾਲ ਸਬੰਧਤ ਨੌਂ ਮੁਲਜ਼ਮਾਂ ਨੂੰ 1.15 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਜਸਪ੍ਰੀਤ ਸਿੰਘ ਚੌਹਾਨ (26), ਹਰਪ੍ਰੀਤ ਸਿੰਘ (25), ਤੇਜਬੀਰ ਸਿੰਘ (21), ਦਾਨਿਸ਼ (19), ਸਲੋਨੀ (19), ਜੋਬਨਪ੍ਰੀਤ ਸਿੰਘ (28), ਕੁਲਵਿੰਦਰ ਸਿੰਘ (28), ਅਬਦੁਲ ਰਹਿਮਾਨ (45) ਅਤੇ ਪਰਦੀਪ ਪਿੰਟੂ (44) ਸ਼ਾਮਲ ਹਨ।

ਡੀਜੀਪੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਸਦਰ ਅਤੇ ਇਸਲਾਮਾਬਾਦ ਵਿੱਚ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਮਾਡਿਊਲਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪਹਿਲੇ ਆਪ੍ਰੇਸ਼ਨ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕੋਲੋਂ ਪੰਜ ਆਧੁਨਿਕ ਪਿਸਤੌਲਾਂ ਅਤੇ ਕਾਰਤੂਸ ਬਰਾਮਦ ਕੀਤੇ ਗਏ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀ ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਸੀ।

ਦੂਜੇ ਆਪ੍ਰੇਸ਼ਨ ਵਿੱਚ, ਪੁਲਿਸ ਨੇ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕੋਲੋਂ 9.7 ਲੱਖ ਰੁਪਏ ਦੀ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।

Related Articles

LEAVE A REPLY

Please enter your comment!
Please enter your name here

Latest Articles

2

2