ਕੈਨੇਡਾ ਵਿੱਚ ਇੱਕ ਕੰਟਰੈਕਟ ਕਿਲਰ ਨੂੰ 1985 ਦੇ ਏਅਰ ਇੰਡੀਆ ਬੰਬ ਧਮਾਕਿਆਂ ਵਿੱਚ ਇੱਕ ਬਰੀ ਹੋਏ ਸ਼ੱਕੀ ਨੂੰ ਮਾਰਨ ਦਾ ਦੋਸ਼ੀ ਠਹਿਰਾਇਆ ਗਿਆ, ਜਿਸ ਵਿੱਚ 331 ਲੋਕ ਮਾਰੇ ਗਏ ਸਨ। ਟੈਨਰ ਫੌਕਸ ਨੂੰ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ਦੀ ਜੁਲਾਈ 2022 ਵਿੱਚ ਉਸ ਦੇ ਕਾਰੋਬਾਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਸ ਦੌਰਾਨ ਅਦਾਲਤ ਵਿੱਚ ਮੌਜੂਦ ਭਾਈ ਮਲਿਕ ਦੀ ਨੂੰਹ ਬੀਬੀ ਸੰਦੀਪ ਕੌਰ ਧਾਲੀਵਾਲ ਨੇ ਦੋਸ਼ੀ ਤੋਂ ਪੁੱਛਿਆ ਸੀ ਕਿ ਉਹ ਉਨ੍ਹਾਂ ਨਾਵਾਂ ਨੂੰ ਨਸ਼ਰ ਕਰੇ, ਜਿਨਾਂ ਦੇ ਕਹਿਣ ‘ਤੇ ਉਸਨੇ ਸੁਪਾਰੀ ਲੈ ਕੇ ਉਨ੍ਹਾਂ ਦੇ ਪਿਤਾ ਦਾ ਕਤਲ ਕੀਤਾ ਸੀ। ਦੂਜੇ ਹਿੱਟਮੈਨ ਨੂੰ ਸਜ਼ਾ ਸੁਣਾਏ ਦੌਰਾਨ ਸੰਦੀਪ ਕੌਰ ਧਾਲੀਵਾਲ ਦੁਬਾਰਾ ਅਦਾਲਤ ਵਿੱਚ ਹਾਜ਼ਰ ਹੋਈ। ਉਨ੍ਹਾਂ ਇਨਸਾਫ ਦੀ ਮੰਗ ਕੀਤੀ ਅਤੇ ਕਤਲ ਪਿੱਛੇ ਤਾਕਤਾਂ ਦੀ ਨਿਸ਼ਾਨਦੇਹੀ ਲਈ ਆਵਾਜ਼ ਉਠਾਈ।
ਪਹਿਲੇ ਕਾਤਲ ਟੈਨਰ ਫੋਕਸ ਦੀ ਸਜ਼ਾ ਮੌਕੇ ਰਿਪੁਦਮਨ ਸਿੰਘ ਮਲਿਕ ਦੇ ਪੁੱਤਰ ਵਕੀਲ ਜਸਪ੍ਰੀਤ ਸਿੰਘ ਮਲਿਕ ਨੇ ਅਦਾਲਤ ਬਾਹਰ ਇੱਕ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਰਿਵਾਰ ‘ਤੇ ਖੌਫ਼ ਕਾਇਮ ਹੈ ਅਤੇ ਇਸ ਗੱਲ ਦਾ ਸੱਚ ਸਾਹਮਣੇ ਆਉਣਾ ਚਾਹੀਦਾ ਹੈ ਕਿ ਇਨ੍ਹਾਂ ਸੁਪਾਰੀ ਦੇ ਕਾਤਲਾਂ ਨੂੰ ਕਿੰਨਾ ਤਾਕਤਾਂ ਨੇ ਵਰਤਿਆ।