Join
Sunday, March 29, 2026
Sunday, March 29, 2026

ਮਨਰੇਗਾ ਕਿਰਤੀਆਂ ਵੱਲੋਂ ਕੀਤੇ ਕੰਮ ਦੀ ਅਦਾਇਗੀ ਤੁਰੰਤ ਕਰੋ :ਸਾਂਝਾ ਕਿਸਾਨ ਮਜ਼ਦੂਰ ਮੋਰਚਾ 

9 ਜਲਾਈ ਦੀ ਆਮ ਹੜਤਾਲ ਦਾ ਸਮਰਥਨ ਕਰਾਂਗੇ:ਸਾਂਝਾ ਕਿਸਾਨ ਮਜ਼ਦੂਰ ਮੋਰਚਾ। 

ਨਵਾਂਸ਼ਹਿਰ /ਕਾਠਗੜ੍ਹ 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )

ਅੱਜ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਪਿੰਡ ਟੌਂਸਾ ਦੀ ਮੀਟਿੰਗ ਸਾਥੀ ਸੁਖਦੇਵ ਕਟਾਰੀਆ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ਸੂਬਾਈ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਜਾਣਕਾਰੀ ਦਿੱਤੀ ਕਿ ਜਿਲੇ ਅੰਦਰ ਵੱਡੀ ਗਿਣਤੀ ਵਿੱਚ ਪਿੰਡਾਂ ਦਾ ਮਨਰੇਗਾ ਦਾ ਕੰਮ ਬੰਦ ਪਿਆ ਹੈ ਅਤੇ ਪਿਛਲੇ ਦੋ ਮਹੀਨੇ ਦੌਰਾਨ ਕੀਤੇ ਕੰਮ ਦੀ ਉਜਰਤ ਵੀ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਮਨਰੇਗਾ ਕਰਮਚਾਰੀਆਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਨਾਂ ਚਿੰਤਾ ਪ੍ਰਗਟ ਕੀਤੀ ਕਿ ਜਿਲ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਮਨਰੇਗਾ ਐਕਟ ਦੀ ਘੋਰ ਅਲੰਘਣਾ ਕਰ ਰਹੇ ਹਨ ਸਿੱਟੇ ਵਜੋਂ ਮਜ਼ਦੂਰਾਂ ਅਤੇ ਕਰਮਚਾਰੀਆਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ। ਸਾਥੀ ਰਾਣਾ ਨੇ ਕਿਹਾ ਕਿ ਬੇਲਗਾਮ ਮਹਿੰਗਾਈ ਦੇ ਸਮੇਂ ਮਜ਼ਦੂਰਾਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਕੰਮ ਦੀ ਉਜਰਤ ਨਾਮ ਮਿਲਣ ਕਾਰਨ ਮਜ਼ਦੂਰਾਂ ਅਤੇ ਕਰਮਚਾਰੀਆਂ ਦਾ ਜੀਵਨ ਅਤੀ ਮੁਸ਼ਕਲ ਬਣਦਾ ਜਾ ਰਿਹਾ ਹੈ। ਉਹਨਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਰੇ ਪਿੰਡਾਂ ਵਿੱਚ ਮਨਰੇਗਾ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਪੰਜਾਬ ਵਿੱਚ ਕਿਰਤੀਆਂ ਅਤੇ ਕਰਮਚਾਰੀਆਂ ਦਾ ਕੀਤੇ ਕੰਮ ਦਾ ਬਕਾਇਆ ਜੋ 240 ਕਰੋੜ ਦੇ ਕਰੀਬ ਬਣਦਾ ਹੈ ਤੁਰੰਤ ਜਾਰੀ ਕੀਤਾ ਜਾਵੇ। ਉਹਨਾਂ ਮੰਗ ਕੀਤੀ ਕਿ ਕਿਰਤੀਆਂ ਦੀ ਹਾਜ਼ਰੀ ਕੇਵਲ ਕੰਮ ਵਾਲੀ ਥਾਂ ਤੇ ਹੀ ਲਾਈ ਜਾਵੇ ਅਤੇ ਮਨਰੇਗਾ ਕਾਨੂੰਨ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾਵੇ। 

ਮੀਟਿੰਗ ਨੇ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਬਾਰੇ ਬਿਸਤਰਤ ਚਰਚਾ ਕੀਤੀ। ਮੀਟਿੰਗ ਨੇ ਮਹਿਸੂਸ ਕੀਤਾ ਕਿ ਹੜਤਾਲ ਮਜ਼ਦੂਰ, ਮੁਲਾਜ਼ਮ, ਕਿਸਾਨ, ਨੌਜਵਾਨ ਅਤੇ ਵਪਾਰੀ ਪੱਖੀ ਹੈ। 9 ਜੁਲਾਈ ਦੀ ਆਮ ਹੜਤਾਲ ਨੂੰ ਪੂਰਨ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ। ਅੰਤ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰੀ ਮਿਡਲ ਸਕੂਲ ਟੌਂਸਾ ਨੂੰ ਅਪਗਰੇਡ ਕੀਤਾ ਜਾਵੇ ਤਾਂ ਕਿ ਪਿੰਡ ਦੇ ਬੱਚਿਆਂ ਨੂੰ ਪੇਸ਼ ਆ ਰਹੀ ਮੁਸ਼ਕਲ ਦਾ ਹੱਲ ਹੋ ਸਕੇ। ਮੀਟਿੰਗ ਵਿੱਚ ਮਨੋਹਰ ਲਾਲ ਤਹਿਸੀਲ ਪ੍ਰਧਾਨ ਮਨਰੇਗਾ ਅਧਿਕਾਰ ਅੰਦੋਲਨ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ,, ਮੋਹਣ ਸਿੰਘ ਪ੍ਰਧਾਨ, ਪ੍ਰਤਾਪ ਸਿੰਘ ਰਾਣਾ, ਕਮਲਜੀਤ ਕੌਰ, ਅਵਤਾਰ ਰਾਮ, ਮੋਹਣ ਲਾਲ ਪੰਚ ਅਤੇ ਦੇਵ ਰਾਜ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Related Articles

LEAVE A REPLY

Please enter your comment!
Please enter your name here

Latest Articles

2

2