ਬਲਾਚੌਰ(ਜਤਿੰਦਰ ਪਾਲ ਸਿੰਘ ਕਲੇਰ)
ਬਲਾਚੌਰ ਸ਼ਹਿਰ ਦੇ ਬ੍ਰਹਮਚਾਰੀ ਮੰਦਰ ਗਹੂੰਣ ਰੋਡ ‘ਤੇ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਚਲਾਈ ਗਈ ਗੋਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਨਰੇਂਦਰ ਸੂਦਨ ਨੇ ਦੱਸਿਆ ਕਿ 3 ਜੁਲਾਈ ਨੂੰ ਰਾਤ 9 ਵਜੇ ਦੇ ਕਰੀਬ ਅਚਾਨਕ ਗੋਲੀ ਦੀ ਆਵਾਜ਼ ਆਈ ਜੋ ਘਰ ਦੇ ਬਾਥਰੂਮ ਦੇ ਦਰਵਾਜ਼ੇ ਨਾਲ ਟਕਰਾ ਗਈ। , ਜਦੋਂ ਉਨ੍ਹਾਂ ਬਾਹਰ ਜਾ ਕੇ ਦੇਖਿਆ ਤਾਂ ਇੱਕ ਗੋਲੀ ਦਾ ਖੋਲ ਜ਼ਮੀਨ ‘ਤੇ ਪਿਆ ਦਿਖਾਈ ਦਿੱਤਾ,ਪਰ ਮੌਕੇ ਤੇ ਕੋਈ ਹੋਰ ਵਿਅਕਤੀ ਦਿਖਾਈ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤੁਰੰਤ ਸਿਟੀ ਬਲਾਚੌਰ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿੱਥੇ ਡਿਊਟੀ ਅਫ਼ਸਰ ਨਰੇਸ਼ ਕੁਮਾਰ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਭਾਜਪਾ ਆਗੂ ਨਰੇਂਦਰ ਸੂਦਨ ਨੇ ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਜੋ ਵੀ ਸੱਚਾਈ ਹੈ, ਉਸਨੂੰ ਸਾਹਮਣੇ ਲਿਆਂਦਾ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ।


