-ਗੁਰਪ੍ਰੀਤ ਗੁੱਜਰ ਰੈਲਮਾਜਰਾ , ਸੁਰਜੀਤ ਸਿੰਘ ਦੁਭਾਲੀ

ਨਵਾਂਸ਼ਹਿਰ , 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਪੰਜਾਬ ਅੰਦਰ ਲਾਅ ਐਂਡ ਬਿਲਕੁਲ ਤਹਿਸ ਨਹਿਸ ਹੋ ਚੁੱਕਿਆ ਹੈ। ਇਸ ਤਰ੍ਹਾਂ ਜਾਪ ਰਿਹਾ ਹੈ ਕਿ ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ਚੀਜ਼ ਨਹੀਂ ਹੈ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸਰਜੀਤ ਸਿੰਘ ਦੁਭਾਲੀ ਨੇ ਮੌਜੂਦਾ ਹਾਲਾਤਾਂ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਅੰਦਰ ਗੁੰਡਿਆਂ, ਬਦਮਾਸ਼ਾਂ, ਗੈਂਗਸਟਰਾਂ ਅਤੇ ਗ਼ਲਤ ਅਨਸਰਾਂ ਵਲੋਂ ਸ਼ਰੇਆਮ ਗੋਲੀਆਂ ਚਲਾ ਕੇ ਕਤਲ ਕਰਨਾ ਆਮ ਜਿਹੀ ਗੱਲ ਹੋ ਗਿਆ ਹੈ। ਇਸ ਤਰਾਂ ਦੇ ਵਰਤਾਰੇ ਨਾਲ ਜਿੱਥੇ ਹਰ ਪਾਸੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਪ ਸਰਕਾਰ ਨੂੰ ਫੋਕੀਆਂ ਬਿਆਨਬਾਜ਼ੀਆਂ ਛੱਡ ਕੇ ਅਸਲੀਅਤ ‘ਚ ਪੰਜਾਬ ਦੇ ਹਾਲਾਤਾਂ ‘ਤੇ ਕਾਬੂ ਪਾਉਣ ਦੀ ਲੋੜ ਹੈ ਤਾਂ ਜੋ ਲੋਕਾਂ ਅੰਦਰ ਬਣਿਆ ਡਰ ਦਾ ਮਾਹੌਲ ਖ਼ਤਮ ਹੋ ਸਕੇ।


