ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਅੱਡਾ ਕਾਲਾ ਬੱਕਰਾ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਕ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਦੀ ਬੱਸ ਨਾਲ ਟੱਕਰ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ।
ਜਾਣਕਾਰੀ ਮੁਤਾਬਕ, ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ-ਟਰਾਲੀ ਸੜਕ ‘ਤੇ ਉਲਟ ਗਈ ਅਤੇ ਬੱਸ ਦਾ ਅੱਗਲਾ ਹਿੱਸਾ ਬੁਰੀ ਤਰ੍ਹਾਂ ਤਬਾਹ ਹੋ ਗਿਆ।
ਮਸ਼ੀਨ ਦੀ ਮਦਦ ਨਾਲ ਬੱਸ ਦੇ ਕੈਬਿਨ ਤੋਂ ਡਰਾਈਵਰ ਅਤੇ ਇੱਕ ਹੋਰ ਵਿਅਕਤੀ ਦੀ ਲਾਸ਼ ਬਾਹਰ ਕੱਢੀ ਗਈ। ਇਹ ਬੱਸ ਦਿੱਲੀ ਤੋਂ ਜੰਮੂ-ਕਟੜਾ ਵੱਲ ਜਾ ਰਹੀ ਸੀ। ਪਚਰੰਗਾ ਪੁਲਿਸ ਚੌਂਕੀ ਅਤੇ ਐਸ.ਐਸ.ਐਫ. ਦੀ ਟੀਮ ਨੇ ਤਬੜਤੋੜ ਮੌਕੇ ‘ਤੇ ਪਹੁੰਚ, ਜ਼ਖ਼ਮੀ ਸਵਾਰੀਆਂ ਨੂੰ ਹਸਪਤਾਲਾਂ ‘ਚ ਭਰਤੀ ਕਰਵਾਇਆ ਅਤੇ ਵਾਹਨਾਂ ਨੂੰ ਇੱਕ ਪਾਸੇ ਕਰ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ