Join
Sunday, March 29, 2026
Sunday, March 29, 2026

ਸਵੇਰੇ 7 ਤੋਂ ਰਾਤ 9 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ

ਸ਼ਹੀਦ ਭਗਤ ਸਿੰਘ ਨਗਰ, 9 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ  ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ‘ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।

       ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚੋਂ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮਾਂ/ਆਮ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ।  ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ, ਪਬਲਿਕ ਦੇ ਜਾਨ ਤੇ ਮਾਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿਚ ਟ੍ਰੈਫਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 8 ਜਨਵਰੀ 2026 ਤੱਕ ਲਾਗੂ ਰਹੇਗਾ।

Related Articles

LEAVE A REPLY

Please enter your comment!
Please enter your name here

Latest Articles

2

2