Join
Saturday, March 28, 2026
Saturday, March 28, 2026

ਅਸ਼ਵਨੀ ਸ਼ਰਮਾ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ‘ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ, ਪੰਕਜ ਕੁਮਾਰ।

ਨਵਾਂਸ਼ਹਿਰ 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਪੰਕਜ ਕੁਮਾਰ ਨੇ ਅਸ਼ਵਨੀ ਸ਼ਰਮਾ ਵਿਧਾਇਕ ਪਠਾਨਕੋਟ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਉਨ੍ਹਾਂ ਕਿਹਾ ਹੈ ਪਾਰਟੀ ਹਾਈ ਕਮਾਂਡ ਨੇ ਬਹੁਤ ਹੀ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਫੈਸਲਾ ਲਿਆ ਗਿਆ ਹੈ ਤੇ ਪਾਰਟੀ ਪੰਜਾਬ ਵਿੱਚ ਮਜਬੂਤ ਹੋਵੇਗੀ । ਪੰਕਜ ਕੁਮਾਰ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਬਹੁਤ ਹੀ ਮਿਹਨਤੀ ਪਾਰਟੀ ਦੇ ਨੇਤਾ ਹਨ ਤੇ ਇਹ 2027 ਵਿੱਚ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਵਰਕਰਾਂ ਵਿੱਚ ਨਵਾਂ ਜੋਸ਼ ਭਰਣਗੇ ਇਹ ਪਾਰਟੀ ਵਿੱਚ ਇਕਜੁੱਟਤਾ ਕਾਇਮ ਰੱਖਣ ਲਈ ਨਵਾਂ ਜੋਸ਼ ਵਰਕਰਾਂ ਵਿੱਚ ਭਰਨਗੇ।

Related Articles

LEAVE A REPLY

Please enter your comment!
Please enter your name here

Latest Articles

2

2