Join
Saturday, March 28, 2026
Saturday, March 28, 2026

ਪੋਜੇਵਾਲ ਪੁਲਿਸ ਨੇ 45 ਗੋਲੀਆਂ ਸਮੇਤ ਇਕ ਮੁਲਜ਼ਮ ਕੀਤਾ ਕਾਬੂ 

ਬਲਾਚੌਰ/ਪੋਜੇਵਾਲ 11 ਜੁਲਾਈ – (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸਿਆਂ ਦੇ ਖਿਲਾਫ ਸੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਮਾਨਯੋਗ ਡਾ. ਮਹਿਤਾਬ ਸਿੰਘ ਸੀਨੀਅਰ ਕਪਤਾਨ ਪੁਲਿਸ ਜਿਲਾ ਸ਼ਹੀਦ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸ਼ਾਮ ਸੁੰਦਰ ਸ਼ਰਮਾ ਉਪ ਕਪਤਾਨ ਪੁਲਿਸ ਸਬ-ਡਵੀਜਨ ਬਲਾਚੌਰ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਰਾਜਪਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਪੋਜੇਵਾਲ ਅਤੇ ਸਹਾਇਕ ਸਬ ਇੰਸਪੈਕਟਰ ਸਤਨਾਮ ਸਿੰਘ ਰੰਧਾਵਾਂ ਇੰਚਾਰਜ ਪੁਲਿਸ ਚੌਕੀ ਸੜੋਆ ਸਮੇਤ ਪੁਲਿਸ ਪਾਰਟੀ ਦੇ ਨਾਲ ਬ੍ਰਾਏ ਗਸਤ ਬਾ ਚੈਕਿੰਗ ਸ਼ੱਕੀ ਪੁਰਸਾ ਦੇ ਸਬੰਧ ਵਿੱਚ ਗਸ਼ਤ ਕਰ ਰਹੇ ਸੀ ਤਾਂ ਦੌਰਾਨੇ ਗਸਤ ਪੁਲਿਸ ਪਾਰਟੀ ਨੇ ਆਰੋਪੀ ਪ੍ਰਦੀਪ ਕੁਮਾਰ ਪੁੱਤਰ ਪਿਆਰਾ ਲਾਲ ਵਾਸੀ ਇਬਰਾਹਿਮ ਬਸਤੀ ਨਵਾਂਸਹਿਰ ਥਾਣਾ ਸਿਟੀ ਨਵਾਂਸ਼ਹਿਰ ਜਿਲਾ ਸਹੀਦ ਭਗਤ ਸਿੰਘ ਨਗਰ ਨੂੰ ਕਾਬੂ ਕਰਕੇ ਉਸ ਪਾਸੋ 45 ਨਸ਼ੀਲੀਆ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 73 ਮਿਤੀ 10/07/2025 ਅ/ਧ 22 ਐਨਡੀਪੀਐਸ ਐਕਟ ਤਹਿਤ ਥਾਣਾ ਪੋਜੇਵਾਲ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ ਅਮਲ ਵਿੱਚ ਲਿਆਦੀ ਗਈ।ਆਰੋਪੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

Related Articles

LEAVE A REPLY

Please enter your comment!
Please enter your name here

Latest Articles

2

2