Join
Saturday, March 28, 2026
Saturday, March 28, 2026

ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਸਾਧਨ ਪੂਰੀ ਤਰ੍ਹਾਂ ਸੁਰੱਖਿਅਤ : ਡਾ. ਮਾਨ

ਬਲਾਚੌਰ11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਦੇਸ਼ ਵਿੱਚ ਬੇਕਾਬੂ ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ ਉੱਤੇ 11 ਜੁਲਾਈ ਤੋਂ 18 ਜੁਲਾਈ ਤੱਕ ਆਬਾਦੀ ਸਥਿਰਤਾ ਸਪਤਾਹ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਅੱਜ ਸਿਹਤ ਵਿਭਾਗ ਦੇ ਫੀਲਡ ਕਾਮਿਆਂ ਸਮੇਤ ਆਮ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਸਾਧਨਾਂ ਦੀ ਮਹੱਤਤਾ ਬਾਰੇ ਦੱਸਿਆ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਪਰਿਵਾਰ ਨਿਯੋਜਨ ਦੇ ਨਵੇਂ ਸਾਧਨਾਂ ਸਮੇਤ ਸਥਾਈ ਤੇ ਅਸਥਾਈ ਸਾਧਨਾਂ ਜਿਵੇਂ ਕੰਡੋਮ, ਓਰਲ ਪਿੱਲਸ, ਕਾਪਰ-ਟੀ, ਪੀ.ਪੀ.ਆਈ.ਯੂ.ਸੀ.ਡੀ, ਛਾਇਆ ਗਰਭ ਨਿਰੋਧਕ ਗੋਲੀ, ਅੰਤਰਾ ਗਰਭ ਨਿਰੋਧਕ ਇੰਜੈਕਸ਼ਨ, ਨਲਬੰਦੀ ਅਤੇ ਨਸਬੰਦੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਇਹ ਸਾਧਨ ਜ਼ਰੂਰ ਅਪਣਾਉਣੇ ਚਾਹੀਦੇ ਹਨ।

 ਡਾ. ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਦੋ ਬੱਚਿਆਂ ਵਿੱਚ ਅੰਤਰ ਰੱਖਣ ਲਈ ਅੰਤਰਾ ਟੀਕਾ ਲਾਇਆ ਜਾਂਦਾ ਹੈ, ਜੋ ਜਣੇਪੇ ਤੋਂ ਛੇ ਹਫਤੇ ਬਾਅਦ ਹਰ 3 ਮਹੀਨੇ ਦੇ ਅੰਤਰ ‘ਤੇ ਲੱਗਦਾ ਹੈ। ਇਹ ਟੀਕਾ ਸਾਧਾਰਨ ਮਾਹਵਾਰੀ ਦੇ ਪਹਿਲੇ 7 ਦਿਨਾਂ ਦੌਰਾਨ ਲਾਇਆ ਜਾ ਸਕਦਾ ਹੈ, ਜੋ ਔਰਤ ਨੂੰ 3 ਮਹੀਨੇ ਤੱਕ ਗਰਭਵਤੀ ਹੋਣ ਤੋਂ ਰੋਕੇਗਾ, ਇਸ ਲਈ ਔਰਤਾਂ ਗਰਭਧਾਰਨ ਤੋਂ ਬਚਣ ਲਈ ਹਰ ਤਿੰਨ ਮਹੀਨੇ ਬਾਅਦ ਇਸਦੀ ਵਰਤੋਂ ਕਰ ਸਕਦੀਆਂ ਹਨ।

ਡਾ. ਮਾਨ ਨੇ ਦੱਸਿਆ ਕਿ ਗਰਭ-ਰੋਕੂ ਗੋਲੀ ਛਾਇਆ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਸੁਰੱਖਿਅਤ ਹੈ। ਇਸ ਗੋਲੀ ਦਾ ਮਹਿਲਾਵਾਂ ਦੀ ਸਿਹਤ ‘ਤੇ ਕੋਈ ਸਾਈਡ ਇਫੈਕਟ ਨਹੀਂ ਪੈਂਦਾ, ਕਿਉਂਕਿ ਇਹ ਕੋਈ ਹਾਰਮੋਨਲ ਗੋਲੀ ਨਹੀਂ ਹੈ, ਸਗੋਂ ਇਹ ਨਵੇਂ ਸਾਧਨ ਵਧੇਰੇ ਪ੍ਰਭਾਵੀ, ਸੁਵਿਧਾਜਨਕ ਤੇ ਪਰਖੇ ਹੋਏ ਹਨ।

ਡਾ. ਮਾਨ ਨੇ ਸਮੂਹ ਫੀਲਡ ਸਟਾਫ਼ ਨੂੰ ਅਪੀਲ ਕੀਤੀ ਕਿ ਯੋਗ ਜੋੜਿਆਂ ਨੂੰ ਗਰੁੱਪ ਮੀਟਿੰਗਾਂ ਰਾਹੀਂ “ਛੋਟਾ ਪਰਿਵਾਰ ਸੁਖੀ ਪਰਿਵਾਰ” ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਪਰਿਵਾਰ ਭਲਾਈ ਦੇ ਕੱਚੇ ਤੇ ਪੱਕੇ ਸਾਧਨਾਂ ਨੂੰ ਅਪਣਾਉਣ ਸਬੰਧੀ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।

ਇਸ ਮੌਕੇ ਡਾ. ਜਤਿੰਦਰਪਾਲ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਸਿਹਤ ਇੰਸਪੈਕਟਰ ਦਿਲਬਾਗ ਸਿੰਘ, ਰਣਜੀਤ ਕੁਮਾਰ, ਨੀਸ਼ੂ ਤੇ ਲਖਵਿੰਦਰ ਕੌਹ ਸਮੇਤ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2