Join
Sunday, January 18, 2026
Sunday, January 18, 2026

“ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਮੁਹਿੰਮ ਇਕ ਸਮਾਜਿਕ ਜ਼ਿੰਮੇਵਾਰੀ, ਹਰ ਨਾਗਰਿਕ ਹਿੱਸਾ ਬਣੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

– ਬਲਾਚੌਰ ਵਿਖੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਲਾਰਵੇ ਦੀ ਪਛਾਣ ਬਾਰੇ ਜਾਗਰੂਕ ਕੀਤਾ

ਬਲਾਚੌਰ, 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ “ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ” ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ। 

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਮੁਹਿੰਮ ਇਕ ਸਮਾਜਿਕ ਜ਼ਿੰਮੇਵਾਰੀ ਹੈ, ਇਸ ਲਈ ਹਰ ਨਾਗਰਿਕ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ।

ਇਸੇ ਕੜੀ ਤਹਿਤ ਅੱਜ “ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ” ਮੁਹਿੰਮ ਮੌਕੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਡਾ. ਗੁਰਿੰਦਰਜੀਤ ਸਿੰਘ ਤੇ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਬਲਾਚੌਰ ਵਿਖੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਦਾ ਦੌਰਾ ਕੀਤਾ ਤੇ ਲਾਰਵੇ ਦੀ ਪਛਾਣ ਕਰਨ ਬਾਰੇ ਮੁਲਾਜ਼ਮਾਂ ਨੂੰ ਜਾਗਰੂਕ ਕੀਤਾ।

ਸਿਵਲ ਸਰਜਨ ਨੇ ਦੱਸਿਆ ਕਿ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦਾ ਮਕਸਦ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ।

ਡਾ. ਗੁਰਿੰਦਰਜੀਤ ਸਿੰਘ ਨੇ ਬਲਾਚੌਰ ਵਿਖੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਸਮੇਤ ਪਾਣੀ ਵਾਲੇ ਸਰੋਤਾਂ, ਕੂਲਰਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਵਲ ਸਰਜਨ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ। 

ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਤੇ ਹੈਲਥ ਇੰਸਪੈਕਟਰ ਦਿਲਬਾਗ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles