ਮੁੱਖ ਮੰਤਰੀ ਭਗਵੰਤ ਮਾਨ ਦਾ ਪੁੱਤਲਾ ਫੂਕਿਆ
ਸ਼੍ਰੀ ਖੁਰਾਲਗੜ੍ਹ ਸਾਹਿਬ ਤੋ ਸ਼ਰਾਬ ਦੇ ਠੇਕੇ ਬੰਦ ਕਰਾਉਣ ਦੀ ਮੰਗ


ਬਲਾਚੌਰ 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸੰਭਾਲੋ ਮੁਹਿੰਮ ਦੇ ਤਹਿਤ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਸ਼੍ਰੀ ਖੁਰਾਲਗੜ੍ਹ ਸਾਹਿਬ ਖੋਲੇ ਗਏ ਤਿੰਨ ਸ਼ਰਾਬ ਦੀ ਠੇਕਿਆਂ ਅਤੇ ਪੰਜਾਬ ਅੰਦਰ ਹੋ ਰਹੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਜੀ ਦੇ ਬੁੱਤਾਂ ਦੀ ਬੇਅਦਬੀ ਦੇ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ ਚਰਨਜੀਤ ਸੁਮਨ ਪ੍ਰਧਾਨ ਵਿਧਾਨ ਸਭਾ ਹਲਕਾ ਬਲਾਚੌਰ, ਤੇ ਇੰਚਾਰਜ ਭੁਪਿੰਦਰ ਬੇਗਮਪੁਰੀ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਸਾਬਕਾ ਵਿਧਾਇਕ ਐਡਵੋਕੇਟ ਹਰਗੋਪਾਲ ਸਿੰਘ, ਸ੍ਰੀ ਪ੍ਰਵੀਨ ਬੰਗਾ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ, ਸੂਬਾ ਸਕੱਤਰ ਦਿਲਬਾਗ ਚੰਦ ਮਹਿੰਦੀਪੁਰ, ਜਿਲਾ ਪ੍ਰਧਾਨ ਸਰਬਜੀਤ ਸਿੰਘ ਜਾਫਰਪੁਰ, ਜਿਲਾ ਇੰਚਾਰਜ ਦਵਿੰਦਰ ਸੀੰਹਮਰ, ਜਿਲਾ ਜਨਰਲ ਸਕੱਤਰ ਮਨਜੀਤ ਸਿੰਘ ਸੂਦ ਅਤੇ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਸੀਂਹਮਾਰ ਉਚੇਚੇ ਤੌਰ ਤੇ ਸ਼ਾਮਿਲ ਹੋਏ ਇਸ ਰੋਜ਼ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਅਤੇ ਸੂਬਾ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਗਵਰਨਰ ਦੇ ਨਾਮ ਤਹਿਸੀਲਦਾਰ ਬਲਾਚੌਰ ਨੂੰ ਇੱਕ ਮੈਂਬਰ ਮੰਗ ਪੱਤਰ ਸੌਂਪਿਆ ਗਿਆ ਇਸ ਰੋਸ ਪ੍ਰਦਰਸ਼ਨ ਵਿੱਚ ਤੇ ਤਹਿਸੀਲ ਬਲਾਚੌਰ ਦੀ ਸਾਰੀ ਬਸਪਾ ਟੀਮ ਨੇ ਪੂਰਨ ਸਹਿਯੋਗ ਦਿੱਤਾ।


