ਬਲਾਚੌਰ 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ਼ਾਮ ਸੁੰਦਰ ਸ਼ਰਮਾ ਉਪ ਕਪਤਾਨ ਪੁਲਿਸ ਸਬ ਡਵੀਜਨ ਬਲਾਚੌਰ ਦੀ ਯੋਗ ਅਗਵਾਈ ਹੇਠ ਪਾਲਣਾ ਕਰਦੇ ਹੋਏ ਸਬ ਇੰਸਪੈਕਟਰ ਸਤਨਾਮ ਸਿੰਘ ਮੁੱਖ ਅਫਸਰ ਥਾਣਾ ਸਿਟੀ ਬਲਾਚੌਰ ਨੇ ਸਮੇਤ ਸਾਥੀ ਟੀਮ ਦੇ ਦਿਲਬਾਗ ਸਿੰਘ ਉਰਫ ਸੋਨੂੰ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੁੱਲੇਵਾਲ ਥਾਣਾ ਸਿਟੀ ਬਲਾਚੌਰ ਨੂੰ ਕਾਬੂ ਕਰਕੇ ਉਸ ਪਾਸੋ 9 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁੱਕਦਮਾ ਦਰਜ ਕਰ ਲਿਆ ਹੈ।


