Join
Saturday, March 28, 2026
Saturday, March 28, 2026

ਮੋਦੀ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ :ਐਡਵੋਕੇਟ ਰਾਜਵਿੰਦਰ ਸਿੰਘ ਲੱਕੀ 

ਨਵਾਂਸ਼ਹਿਰ /ਕਾਠਗੜ੍ਹ 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )

ਭਾਰਤੀਆ ਜਨਤਾ ਪਾਰਟੀ ਜ਼ਿਲ੍ਹਾ ਐਸ.ਬੀ.ਐਸ. ਨਗਰ ਵੱਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਹਲਕਾ ਬਲਾਚੌਰ ਦੇ ਪਿੰਡ ਰੈਲਮਾਜਰਾ  ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਅਤੇ ਪਿੰਡ ਰੈਲਮਾਜਰਾ ਦੇ ਸਰਪੰਚ ਸਿਕੰਦਰ ਸਿੰਘ ਲਾਂਦੀ ਨੇ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਕੇਂਦਰੀ ਸਕੀਮਾਂ ਦੇ ਕੈਂਪਾਂ ਵਿੱਚ ਲੋਕ ਬੜੇ ਹੀ ਉਤਸਾਹ ਨਾਲ ਲਾਭ ਲੈਣ ਲਈ ਆ ਰਹੇ ਹਨ ।ਰੈਲਮਾਜਰਾ ਦੇ ਇਸ ਕੈਂਪ ਵਿੱਚ 350 ਤੋਂ ਵੱਧ ਲੋਕਾਂ ਨੇ ਸਕੀਮਾਂ ਦਾ ਲਾਭ ਲਿਆ।ਕੈਂਪ ਦੋਰਾਨ ਭਾਰੀ ਸੰਖਿਆ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿੱਥੇ ਹੇਠ ਲਿਖੀਆਂ ਸਕੀਮਾਂ ਤਹਿਤ ਜਮੀਨੀ ਪੱਧਰ ‘ਤੇ ਲਾਭ ਦਿੱਤੇ ਗਏ। ਆਯੁਸ਼ਮਾਨ ਕਾਰਡ ਬਣਾਏ ਗਏ, ਜਿਸ ਰਾਹੀਂ ਲਾਭਪਾਤਰੀ ਹੁਣ 5 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਣਗੇ।2: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ –ਤਹਿਤ ਕਿਸਾਨਾਂ ਨੇ ਆਪਣੀ ਕੇ ਵਾਈ ਸੀ ਕਰਵਾਈ, ਜੋ ਉਨ੍ਹਾਂ ਨੂੰ ਰੁਪਏ 6 ਹਜ਼ਾਰ ਸਾਲਾਨਾ ਦੀ ਆਵਰਤੀ ਰਾਸ਼ੀ ਲੈਣ ਯੋਗ ਬਣਾਉਂਦੀ ਹੈ।

ਮਹਿਲਾਵਾਂ ਲਈ ਟੂਲ ਕਿੱਟ ਯੋਜਨਾ – ਤਹਿਤ ਮਹਿਲਾਵਾਂ ਨੇ ਟੂਲ ਕਿੱਟ ਲਈ ਫਾਰਮ ਭਰਵਾਏ, ਜੋ ਉਨ੍ਹਾਂ ਦੇ ਸਵੈਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਈ-ਸ਼੍ਰਮ ਕਾਰਡ – ਕਈ ਅਣਸੰਗਠਿਤ ਖੇਤਰਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਵੀ ਆਪਣੇ ਈ-ਸ਼੍ਰਮ ਕਾਰਡ ਬਣਵਾਏ, ਜਿਸ ਨਾਲ ਉਹ ਭਵਿੱਖ ਵਿੱਚ ਸਰਕਾਰੀ ਲਾਭਾਂ ਦੇ ਹੱਕਦਾਰ ਬਣਣਗੇ। 

 ਇਸ ਮੌਕੇ ਸਰਪੰਚ ਸਿਕੰਦਰ ਸਿੰਘ ਲਾਂਦੀ ਨੇ ਕਿਹਾ ਕਿ ਭਾਜਪਾ ਦੇ ਵਰਕਰ ਪਿੰਡ ਪਿੰਡ ਜਾ ਕੇ ਇਹ ਯੋਜਨਾਵਾਂ ਲੋਕਾਂ ਤੱਕ ਪਹੁੰਚਾ ਰਹੇ, ਜਿਸ ਦਾ ਲਾਭ ਗਰੀਬ ਲੋਕਾਂ ਨੂੰ ਮਿਲ ਰਿਹਾ ਹੈ ।ਇਸ ਮੌਕੇ ਭਾਜਪਾ ਉਪ ਪ੍ਰਧਾਨ ਕਮਲਦੀਪ ਸ਼ਰਮਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਹਮੇਸ਼ਾ ਜਨ-ਸੇਵਾ ਨੂੰ ਆਪਣਾ ਧਰਮ ਮੰਨਦੀ ਹੈ, ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਇਸ ਤਰ੍ਹਾਂ ਦੇ ਕੈਂਪ ਹਰ  ਪਿੰਡ ਪੱਧਰ ‘ਤੇ ਲਗਾਏ ਜਾਣਗੇ।ਇਸ ਮੌਕੇ ਭਾਜਪਾ ਉਪ ਪ੍ਰਧਾਨ ਕਮਲਦੀਪ ਸ਼ਰਮਾਂ, ਮੰਡਲ ਪ੍ਰਧਾਨ ਸ਼੍ਰੀਰਾਮ ਟੌਂਸਾ, ਉਪ ਪ੍ਰਧਾਨ ਅਜੈ ਕਟਾਰੀਆ ਖੁਰਦਾਂ,ਅਮਨ ਰਾਣਾ ,ਪੰਕਜ ਕੁਮਾਰ ਪ੍ਰਧਾਨ ਯੁਵਾ, ਕੀਮਤੀ ਲਾਲ ਸੈਂਕੜੇ ਦੀ ਗਿਣਤੀ ਵਿੱਚ ਪਿੰਡ ਦੇ ਵਸਨੀਕ ਮੌਜੂਦ ਰਹੇ।

Related Articles

LEAVE A REPLY

Please enter your comment!
Please enter your name here

Latest Articles

2

2