ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )
ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ, ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕਾਂ ‘ਚ ਸੁਰੱਖਿਆ ਦੀ ਭਾਵਨਾ ਹੋਰ ਵਧਾਉਣ ਲਈ ਐਤਵਾਰ ਨੂੰ ਬਲਾਚੌਰ ਪੁਲਿਸ ਨੇ ਐਸਐਸਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਐਸਪੀ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਥਾਣਾ ਸਿਟੀ ਬਲਾਚੌਰ ਦੇ ਮੁੱਖ ਅਫਸਰ ਸਬ ਇੰਸਪੈਕਟਰ ਸਤਨਾਮ ਸਿੰਘ,ਥਾਣਾ ਸਦਰ ਬਲਾਚੌਰ ਦੇ ਮੁੱਖ ਅਫਸਰ ਇੰਸਪੈਕਟਰ ਰਾਕੇਸ਼ਵਿੰਦਰ ਸਿੰਘ,ਥਾਣਾ ਕਾਠਗੜ੍ਹ ਦੇ ਮੁੱਖ ਅਫਸਰ ਅਭਿਸ਼ੇਕ ਸ਼ਰਮਾ ਪੁਲਿਸ ਪਾਰਟੀ ਸਮੇਤ ਹਾਜ਼ਰ ਸਨ ਪੁਲਿਸ ਵੱਲੋਂ ਬਲਾਚੌਰ ਸ਼ਹਿਰ ਦੇ ਮੁੱਖ ਰਸਤੇ ’ਤੋ ਵੱਡਾ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐਸਪੀ ਸ਼ਾਮ ਸੁੰਦਰ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸਾਰੇ ਥਾਣਿਆਂ ਤੋਂ ਮੁੱਖ ਅਫਸਰ ਆਪਣੇ ਪੁਲਿਸ ਪਾਰਟੀ ਸਮੇਤ ਇਸ ਫਲੈਗ ਮਾਰਚ ਦੌਰਾਨ ਪੁਲਿਸ ਟੀਮ ਨੇ ਬਲਾਚੌਰ ਸ਼ਹਿਰ ਦੇ ਮੁੱਖ ਚੌਕਾਂ, ਬਜ਼ਾਰਾਂ, ਗੱਲੀਆਂ ਅਤੇ ਆਬਾਦੀਆਂ ‘ਚ ਗਸ਼ਤ ਕਰਦੇ ਹੋਏ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਉਨ੍ਹਾਂ ਕਿਹਾ ਕਿ ਪੁਲਿਸ ਹਮੇਸ਼ਾ ਚੌਕਸ ਹੈ ਤੇ ਕਿਸੇ ਵੀ ਗ਼ੈਰਕਾਨੂੰਨੀ ਗਤਿਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਸਾਡਾ ਮਕਸਦ ਸਿਰਫ ਦਿਖਾਵਾ ਨਹੀਂ, ਬਲਕਿ ਲੋਕਾਂ ਨੂੰ ਇਹ ਭਰੋਸਾ ਦਿਵਾਉਣਾ ਹੈ ਕਿ ਉਹ ਸੁਰੱਖਿਅਤ ਹਨ। ਜੇਕਰ ਕਿਸੇ ਨੂੰ ਕੋਈ ਸ਼ੱਕੀ ਹਲਚਲ ਜਾਂ ਗੈਰਕਾਨੂੰਨੀ ਕਿਰਦਾਰ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰੇ।”
ਫਲੈਗ ਮਾਰਚ ਦੌਰਾਨ ਪੁਲਿਸ ਨੇ ਨੌਜਵਾਨਾਂ ਅਤੇ ਦੁਕਾਨਦਾਰਾਂ ਨਾਲ ਵੀ ਰਾਬਤਾ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਲੋਕਾਂ ਨੇ ਵੀ ਪੁਲਿਸ ਦੀ ਇਸ ਪਹਿਲ ਦੀ ਤਾਰੀਫ ਕਰਦਿਆਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਵਧੀ ਹੈ।


