Join
Friday, March 13, 2026
Friday, March 13, 2026

ਜ਼ਿਲ੍ਹੇ ‘ਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਸ਼ਹੀਦ ਭਗਤ ਸਿੰਘ ਨਗਰ, 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )

ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋ-ਪਹੀਆਂ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । 

ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜਨ ਤਹਿਤ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੇ। ਜਾਰੀ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਬਜਾਰਾਂ ਵਿੱਚ ਆਮ ਤੌਰ ‘ਤੇ ਮੂੰਹ ਢੱਕ ਕੇ ਵਹੀਕਲ ਚਾਲਕਾਂ (ਖਾਸ ਤੌਰ ‘ਤੇ ਦੋ-ਪਹੀਆਂ ਵਹੀਕਲ ਚਾਲਕਾਂ) ਵੱਲੋਂ ਲੁਟਾਂ–ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 14 ਸਤੰਬਰ2025 ਤੱਕ ਲਾਗੂ ਰਹਿਣਗੇ।

Related Articles

LEAVE A REPLY

Please enter your comment!
Please enter your name here

Latest Articles

2