ਸ਼ਹੀਦ ਭਗਤ ਸਿੰਘ ਨਗਰ, 14 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ )
ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੈਗਾਬਾਲਿਨ ਦਵਾਈ ਨੂੰ ਸਿਰਫ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤਾ ਜਾਵੇ।
ਜਿਲਾ ਮੈਜਿਸਟ੍ਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵੱਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਵੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਦਫ਼ਤਰ ਵੱਲੋਂ ਦੱਸਿਆ ਗਿਆ ਹੈ ਕਿ ਪ੍ਰੈਗਾਬਾਲਿਨ ਦੀ ਵਰਤੋਂ ਫਾਈਬਰੋ ਮਾਇਲਜੀਆ/ਨਿਉਰਲਜੀਆ ਆਦਿ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ ਇਲਾਜ ਲਈ ਆਮ ਤੌਰ ‘ਤੇ ਮੈਡੀਕਲ ਸਪੈਸ਼ਲਿਸਟ/ ਸਾਈਕੈਟਰਿਸਟ/ ਜੀ.ਡੀ.ਐਮ.ਓ ਵਲੋਂ ਕੀਤੀ ਜਾਂਦੀ ਹੈ, ਪਰ ਜ਼ਿਆਦਾ ਮਾਤਰਾ ਵਿੱਚ ਇਸ ਦੀ ਵਰਤੋਂ ਨਸ਼ੇ ਦੇ ਤੌਰ ‘ਤੇ ਕੀਤੀ ਜਾ ਸਕਦੀ ਹੈ। ਇਸ ਲਈ ਇਸ ਦਵਾਈ ਨੂੰ ਸਿਰਫ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਹੁਕਮ 14 ਸਤੰਬਰ2025 ਤੱਕ ਲਾਗੂ ਰਹੇਗਾ।


