Join
Friday, March 13, 2026
Friday, March 13, 2026

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ਤੇ  ਪਾਬੰਦੀ ਦੇ ਹੁਕਮ ਜਾਰੀ

ਸ਼ਹੀਦ ਭਗਤ ਸਿੰਘ ਨਗਰ, 14 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ )

ਜ਼ਿਲ੍ਹਾ ਮੈਜਿਸਟ੍ਰੇਟ  ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ  ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।

ਜਾਰੀ ਹੁਕਮਾਂ ਅਨੁਸਾਰ ਜਿਲੇ ਵਿੱਚ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਮੱਦੇਨਜ਼ਰ  ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ‘ਤੇ ਪਾਬੰਦੀ ਰਹੇਗੀ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ‘ਤੇ ਵੀ ਲਾਗੂ ਹੋਣਗੇ। ਇਹ ਹੁਕਮ 14 ਸਤੰਬਰ, 2025 ਤੱਕ ਲਾਗੂ ਰਹੇਗਾ।

Related Articles

LEAVE A REPLY

Please enter your comment!
Please enter your name here

Latest Articles