Join
Friday, March 13, 2026
Friday, March 13, 2026

ਪਿੰਡ ਰੱਕੜਾਂ ਢਾਹਾਂ ਵਿਖੇ ਨੈਸ਼ਨਲ ਵੈਕਟਰ ਡਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਡੇਂਗੂ ਬੁਖਾਰ ਦੇ ਬਚਾਆ ਲਈ ਜਾਗਰੂਕ ਕੀਤਾ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) 

ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਨਵਰੀਤ ਕੌਰ ਸੜੋਆ ਜੀ ਦੀ ਯੋਗ ਅਗਵਾਈ ਹੇਠ ਪਿੰਡ ਰੱਕੜਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਡੇਂਗੂ ਦੇ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਦਿੱਤੀ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਬੱਚਿਆਂ ਅਤੇ ਸਕੂਲ ਅਧਿਆਪਕਾਂ ਨੂੰ ਡੇਂਗੂ ਦੇ ਲਾਰਵੇ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਫੀਡਿੰਗ ਚੈੱਕਰ ਪਰਮਬੀਰ ਸਿੰਘ ਦੁਆਰਾ ਸਕੂਲ ਵਿੱਚ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਬੱਚਿਆਂ ਨੂੰ ਘਰਾਂ ਵਿੱਚ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕਰਨ ਲਈ ਪ੍ਰੇਰਿਤ ਕੀਤਾ ਗਿਆ ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਸਕੂਲ ਅਧਿਆਪਕ ਮਲਟੀਪਰਪਜ਼ ਹੈਲਥ ਵਰਕਰ ਬਿੰਦਰ ਕੁਮਾਰ ,ਕਮਲੇਸ ਆਸ਼ਾ ਸੁਪਰਵਾਈਜਰ ਪੁਸਮਿੰਦਰ ਕੌਰ  ਆਸ਼ਾ ਵਰਕਰਾਂ ਚਸ਼ਮਾ,ਪਰਵੀਨ ਅਤੇ ਬਰੀਡਿੰਗ ਚੈੱਕਰ ਪਰਮਵੀਰ  ਹਾਜ਼ਰ ਸਨ

Related Articles

LEAVE A REPLY

Please enter your comment!
Please enter your name here

Latest Articles