Join
Thursday, March 12, 2026
Thursday, March 12, 2026

ਪੰਚਾਇਤ ਜ਼ਿਮਨੀ ਚੋਣਾਂ-ਦੂਜੇ ਦਿਨ ਇੱਕ ਨਾਮਜ਼ਦਗੀ ਹੋਈ ਦਾਖਲ 

17 ਜੁਲਾਈ ਤੱਕ ਦਿੱਤੀਆਂ ਜਾ ਸਕਣਗੀਆਂ ਨਾਮਜ਼ਦਗੀਆਂ: ਵਧੀਕ ਡਿਪਟੀ ਕਮਿਸ਼ਨਰ 

ਸ਼ਹੀਦ ਭਗਤ ਸਿੰਘ ਨਗਰ, (ਜਤਿੰਦਰ ਪਾਲ ਸਿੰਘ ਕਲੇਰ )

ਜ਼ਿਲੇ ਵਿਚ ਇੱਕ ਸਰਪੰਚ ਅਤੇ 39 ਪੰਚਾਂ ਦੀਆਂ ਖਾਲੀ ਆਸਾਮੀਆਂ ਲਈ ਅੱਜ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਬਲਾਕ ਨਵਾਂਸ਼ਹਿਰ ਵਿਖੇ ਇੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। 

ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲਾ ਚੋਣ ਅਫਸਰ ਅਵਨੀਤ ਕੌਰ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਨਵਾਂਸ਼ਹਿਰ ਦੇ ਪਿੰਡ ਨਿਆਮਤਪੁਰ ਦੇ ਵਾਰਡ ਨੰਬਰ 2 ਲਈ ਮੰਗਲਵਾਰ ਨੂੰ ਇੱਕ ਨਾਮਜਦਗੀ ਪੱਤਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ  ਰਾਜ ਚੋਣ ਕਮਿਸ਼ਨ ਵੱਲੋਂ ਪੰਚਾਇਤਾਂ ਦੀਆਂ ਖਾਲੀ ਆਸਾਮੀਆਂ ਭਰਨ ਲਈ ਜਾਰੀ ਸਮਾਂ ਸਾਰਨੀ ਅਨੁਸਾਰ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 14 ਜੁਲਾਈ ਤੋਂ ਸ਼ੁਰੂ ਹੋ ਚੁੱਕੀ ਹੈ ਜੋ 17 ਜੁਲਾਈ ਤੱਕ ਜਾਰੀ ਰਹੇਗੀ । ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ ਜਿਨ੍ਹਾਂ ਦੀ ਪੜਤਾਲ 18 ਜੁਲਾਈ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ ਹੈ। ਉਨ੍ਹਾਂ  ਦੱਸਿਆ ਕਿ ਵੋਟਾਂ 27 ਜੁਲਾਈ ਨੂੰ ਪੈਣਗੀਆਂ ਅਤੇ ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ‘ਤੇ ਹੀ ਵੋਟਾਂ ਦੀ ਗਿਣਤੀ ਉਸੇ ਦਿਨ ਕੀਤੀ ਜਾਵੇਗੀ।

Related Articles

LEAVE A REPLY

Please enter your comment!
Please enter your name here

Latest Articles