Friday, March 14, 2025

ਹੋਲਾ ਮਹੱਲੇ ਦੌਰਾਨ ਟਰੈਕਟਰ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਪੂਰੀ ਪਾਬੰਦੀ: ਸਖਤ ਨਿਰਦੇਸ਼ ਜਾਰੀ

ਹੋਲਾ ਮਹੱਲਾ ਇਸ ਵਾਰ 10 ਮਾਰਚ ਤੋਂ 15 ਮਾਰਚ ਤੱਕ ਮਨਾਇਆ ਜਾਵੇਗਾ। ਲੱਖਾਂ ਦੀ ਗਿਣਤੀ ਵਿੱਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਹਾਜ਼ਰੀ ਭਰਦੇ ਹਨ। ਪ੍ਰਸ਼ਾਸ਼ਨ ਵੱਲੋਂ ਤਿਉਹਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ, ਇਸ ਵਾਰ ਟਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਪੂਰੀ ਪਾਬੰਦੀ ਲਗਾ ਦਿੱਤੀ ਗਈ ਹੈ।

ਐਸਐਸਪੀ ਰੂਪਨਗਰ, ਗੁਲਨੀਤ ਸਿੰਘ ਖੁਰਾਣਾ, ਨੇ ਜਾਣਕਾਰੀ ਦਿੱਤੀ ਕਿ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਟਰੱਕ ਯੂਨੀਅਨਾਂ ਅਤੇ ਪੰਚਾਇਤਾਂ ਨੂੰ ਸਖਤ ਚੇਤਾਵਨੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਕੋਈ ਵੀ ਡਬਲ ਡੈਕਰ ਟਰੱਕ, ਵਾਹਨ, ਟਰੈਕਟਰ-ਟਰਾਲੀ ‘ਤੇ ਲੱਗੇ ਵੱਡੇ ਸਪੀਕਰ, ਮੋਟਰਸਾਈਕਲਾਂ ’ਤੇ ਪ੍ਰੈਸ਼ਰ ਹਾਰਨ ਤੇ ਬਿਨਾਂ ਸਾਈਲੈਂਸਰ ਵਾਲੇ ਮੋਟਰਸਾਈਕਲ ਚਾਲਕ ਹੋਲਾ ਮਹੱਲਾ ਦੌਰਾਨ ਆਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਨਾ ਆ ਸਕਣ। ਇਸਦੇ ਨਾਲ ਹੀ ਬਿਨਾਂ ਸਾਈਲੈਂਸਰ ਮੋਟਰਸਾਈਕਲ ਚਲਾਉਣ ਵਾਲਿਆਂ ਨੂੰ ਵੀ ਰੋਕਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਟਰੈਫਿਕ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੜੀ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਇਹ ਵੀ ਸੂਚਿਤ ਕੀਤਾ ਕਿ ਆਵਾਜ਼ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਫੋਰਨ ਨਾਲ ਵਾਹਨਾਂ ਤੋਂ ਹਟਾ ਕੇ ਅੱਗੇ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ਗੁਲਨੀਤ ਖੁਰਾਣਾ ਨੇ ਜ਼ੋਰ ਦਿੱਤਾ ਕਿ ਹੋਲਾ-ਮਹੱਲਾ ਮੇਲੇ ਦੌਰਾਨ ਬਾਹਰੀ ਅਤੇ ਦੇਸੀ ਸੰਗਤਾਂ ਲਈ ਸ਼ਾਂਤੀ ਬਣਾਈ ਰੱਖਿਣ ਲਈ ਇਹ ਕਦਮ ਲਏ ਜਾ ਰਹੇ ਹਨ। ਇਸ ਦੌਰਾਨ, ਕਿਸੇ ਵੀ ਡਬਲ ਡੈਕਰ ਟਰੱਕ ਜਾਂ ਸਪੀਕਰ ਵਰਤੇ ਜਾਂਦੇ ਵਾਹਨਾਂ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles