Join
Thursday, March 12, 2026
Thursday, March 12, 2026

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ
ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਵਿਚਾਰ ਕਰਦਿਆਂ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ, ਜਿਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
  ਇਸ ਮੌਕੇ ਸ੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆ, ਸਾਬਕਾ ਮੈਨੇਜਰ ਸ. ਬਘੇਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles