ਸ਼ਹੀਦ ਭਗਤ ਸਿੰਘ ਨਗਰ, (ਜਤਿੰਦਰ ਪਾਲ ਸਿੰਘ ਕਲੇਰ )
ਜਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜਿਲ੍ਹੇ ਵਿੱਚ ਆਤਿਸ਼ਬਾਜੀ, ਪਟਾਖੇ (ਬੰਬ, ਹਵਾਈ ਪਟਾਖੇ ਅਤੇ ਚਾਈਨੀਜ ਕਰੈਕਰ) ਚਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਜਾਰੀ ਹੁਕਮਾਂ ਅਨੁਸਾਰ ਦੇਖਣ ਵਿੱਚ ਆਇਆ ਹੈ ਕਿ ਲੋਕਾਂ ਵੱਲੋਂ ਆਤਿਸ਼ਬਾਜੀ/ਪਟਾਖੇ, ਜਿਸ ਵਿੱਚ ਬੰਬ, ਹਵਾਈ ਪਟਾਖੇ, ਚਾਈਨੀਜ ਕਰੈਕਰ ਆਦਿ ਸ਼ਾਮਲ ਹੁੰਦੇ ਹਨ, ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਤੋਂ ਪੈਦਾ ਹੋਣ ਵਾਲੇ ਸ਼ੋਰ ਸਰਾਬੇ ਨਾਲ ਆਮ ਲੋਕਾਂ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਰਹਿੰਦਾ ਹੈ ਜਿਸ ਦੇ ਮੱਦੇਨਜਰ ਇਨ੍ਹਾਂ ਪਟਾਖਿਆਂ/ਆਤਿਸ਼ਬਾਜੀਆਂ ਚਲਾਉਣ ਤੇ ਪੂਰਨ ਪਾਬੰਦੀ ਰਹੇਗੀ। ਇਹ ਹੁਕਮ 10 ਸਤੰਬਰ 2025 ਤੱਕ ਲਾਗੂ ਰਹਿਣਗੀਆਂ।


