Join
Friday, March 13, 2026
Friday, March 13, 2026

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਕੇਸਾਂ ਦੀ ਸਮੀਖਿਆ

ਇੰਤਕਾਲ, ਜਮਾਬੰਦੀਆਂ, ਨਿਸ਼ਾਨਦੇਹੀਆਂ, ਸਰਫੈਸੀ ਕੇਸਾਂ ਅਤੇ ਪੜਤਾਲਾਂ ਦੇ ਮਾਮਲਿਆਂ ‘ਚ ਤੇਜੀ ਲਿਆਉਣ ਦੇ ਨਿਰਦੇਸ਼

ਸ਼ਹੀਦ ਭਗਤ ਸਿੰਘ ਨਗਰ,(ਜਤਿੰਦਰ ਪਾਲ ਸਿੰਘ ਕਲੇਰ )

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਤਕਾਲ, ਜਮਾਬੰਦੀਆਂ, ਨਿਸ਼ਾਨਦੇਹੀਆਂ, ਸਰਫੈਸੀ ਕੇਸਾਂ ਅਤੇ ਅਧਿਕਾਰੀਆਂ ਵੱਲੋਂ ਕੀਤੀਆਂ ਜਾਂਦੀਆਂ ਪੜਤਾਲਾਂ ਦੇ ਮਾਮਲਿਆਂ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਇਨ੍ਹਾਂ ਸੇਵਾਵਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾ ਸਕੇ ।  

ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਅਤੇ ਨਾਗਰਿਕ ਸੇਵਾਵਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ 15 ਦਿਨਾਂ ਬਾਅਦ ਆਪਣੇ ਪੱਧਰ ‘ਤੇ ਸਬ-ਡਵੀਜਨ ਵਿੱਚ ਇਨ੍ਹਾਂ ਮਾਮਲਿਆਂ ਦਾ ਰਵਿਊ ਕਰਨਗੇ । ਉਨ੍ਹਾਂ ਕਿਹਾ ਕਿ ਇੰਤਕਾਲ, ਜਮਾਬੰਦੀਆਂ, ਖਸਰਾ ਨੰਬਰ ਅਪਡੇਟ ਕਰਨ ਨੂੰ ਹੋਰ ਤੇਜ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਲੌੜੀਂਦੀ ਸੇਵਾ ਪ੍ਰਦਾਨ ਕੀਤੀ ਜਾ ਸਕੇ । ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਨਾਗਰਿਕ ਸੇਵਾਵਾਂ ਦਾ ਵੀ ਰੈਗੂਲਰ ਜਾਇਜ਼ਾ ਲਿਆ ਜਾਵੇ  ਤਾਂ ਜੋ ਬੇਲੋੜੀ ਦੇਰੀ ਨਾ ਹੋ ਸਕੇ ਅਤੇ ਲੋਕਾਂ ਨੂੰ ਨਿਰਧਾਰਤ ਸਮੇਂ ਅੰਦਰ ਦਸਤਾਵੇਜ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਨੂੰ ਨਿਰਦੇਸ਼ ਦਿੱਤੇ ਕਿ ਸਰਫੈਸੀ ਐਕਟ ਦੇ ਮਾਮਲਿਆਂ ਦੀ ਕਾਰਵਾਈ ਨੂੰ ਤੇਜ ਕਰਦਿਆਂ ਅਗਲੀ ਪ੍ਰਕਿਰੀਆ ਆਰੰਭੀ ਜਾਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ, ਐਸ.ਡੀ.ਐਮ. ਅਨਮਜੋਤ ਕੌਰ, ਐਸ.ਡੀ.ਐਮ. ਇੰਦਰਪਾਲ, ਜਿਲ੍ਹਾ ਮਾਲ ਅਫਸਰ ਮਨਦੀਪ ਸਿੰਘ ਮਾਨ ਆਦਿ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles