ਨਵਾਂਸ਼ਹਿਰ 17 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-ਆਮ ਆਦਮੀ ਪਾਰਟੀ ਦੀ ਹਾਈਕਮਾਡ ਵੱਲੋਂ ਚੰਦਰ ਮੋਹਨ ਜੇਡੀ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਲ੍ਹਾਂ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ | ਉਨ੍ਹਾਂ ਦੇ ਜਿਲ੍ਹਾਂ ਮੀਡੀਆ ਇੰਚਾਰਜ ਲਗਾਉਣ ਤੇ ਉਨ੍ਹਾਂ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਅਮਨ ਅਰੋੜਾ, ਅਨੁਰਾਗ ਢਾਂਡਾ, ਬਲਤੇਜ ਪਨੂੰ, ਦੀਪਕ ਚੌਹਾਨ, ਦੀਪਕ ਬਾਲੀ ਅਤੇ ਹਲਕਾ ਵਿਧਾਇਕ ਮੈਡਮ ਸੰਤੋਸ਼ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਚੰਦਰ ਮੋਹਨ ਜੇਡੀ ਨੇ ਕਿਹਾ ਕਿ ਪਾਰਟੀ ਨੇ ਜੋ ਉਨਾ ਨੂੰ ਜ਼ਿੰਮੇਦਾਰੀ ਸੌਂਪੀ ਹੈ ਉਸਨੂੰ ਅੱਗੇ ਤੋਂ ਹੋਰ ਵੀ ਜਿਆਦਾ ਮਿਹਨਤ ਤੇ ਲਗਨ ਨਾਲ ਨਿਭਾਇਆ ਜਾਵੇਗਾ | ਪਾਰਟੀ ਦੀਆ ਨੀਤੀਆ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ |


