Join
Thursday, March 26, 2026
Thursday, March 26, 2026

ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀਸ.ਭ.ਸ ਨਗਰ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਿੰਡ ਰਟੌਡਾ ਵਿਖੇ ਵਿਸ਼ਵ

ਅੰਤਰਰਾਸ਼ਟਰੀ ਨਿਆ ਦਿਵਸ ਮਨਾਇਆ ਅਤੇ ਪੋਕਸੋ ਵਿਕਟਿਮਡੀ-ਫੈਕਟੋ ਵਿਕਟਿਮ ਬਾਰੇ ਜਾਗਰੂਕਤ ਕੀਤਾ ਗਿਆ

ਨਵਾਂਸ਼ਹਿਰ 17 ਜੁਲਾਈ – (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਪ੍ਰਾਪਤ ਹਦਾਇਤਾ ਤਹਿਤ ਅਤੇ ਮਾਣਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ ਮਿਤੀ 17.07.2025 ਨੂੰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਿੰਡ ਰਟੈਂਡਾ ਵਿਖੇ ਵਿਸ਼ਵ ਅੰਤਰਰਾਸ਼ਟਰੀ ਨਿਆ ਦਿਵਸ ਮਨਾਇਆ ਗਿਆ ਅਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਤੇ ਐਸ.ਐਲ ਜੈਨ, ਸੀਨੀਅਰ ਐਡਵੋਕੇਟ ਹਾਜ਼ਰ ਸਨ । ਇਸ ਮੌਕੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐੱਮ ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਜੀਆਂ ਵੱਲੋਂ ਵਿਦਿਆਰਥੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਅੰਤਰਰਾਸ਼ਟਰੀ ਨਿਆਂ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਦੇਸ਼ ਦੇ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਇਲਾਵਾ ਵਿਦਿਆਰਥੀਆ ਨੂੰ ਮੁਫਤ ਕਾਨੂੰਨੀ ਸਹਾਇਤਾ, ਪੋਕਸੋ ਐਕਟ ਪੋਕਸੋ ਵਿਕਟਿਮਡੀ-ਫੈਕਟੋ ਵਿਕਟਿਮ ਟੋਲ ਫਰੀ ਨੰਬਰ 15100 ਬਾਰੇ ਜਾਗਰੂਕਕੀਤਾ ਗਿਆਅਤੇ ਉਹਨਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਦਿਆਰਥੀ ਜਾਂ ਉਹਨਾਂ ਦੇ ਪਰਿਵਾਰਕ ਮੈਂਬਰ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜਰੂਰਤ ਪੈਂਦੀ ਹੈ ਤਾਂ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾ ਰਟੀ, ਸ.ਭ.ਸ ਨਗਰ ਵਿਖੇ ਸੰਪਰਕ ਕਰ ਸਕਦਾ ਹੈ । ਇਸ ਤੋਂ ਇਲਾਵਾ ਐਸ.ਐਲ ਜੈਨ, ਸੀਨੀਅਰ ਐਡਵੋਕੇਟ ਅਤੇ ਬਲਦੇਵ ਭਾਰਤੀ, ਪੈਰਾ ਲੀਗਲ ਵਲੰਟੀਅਰ ਵੱਲੋਂ ਵਿਦਿਆਰਥੀਆ ਨੂੰ ਸੰਬੋਧਨ ਕੀਤਾ ਗਿਆ । ਇਸ ਮੌਕੇ ਸ.ਜਰਨੈਲ ਸਿੰਘ, ਪੈਰਾ ਲੀਗਲ ਵਲੰਟੀਅਰ, ਸ੍ਰੀਮਤੀ ਸੁਰਜੀਤ ਕੌਰ, ਪ੍ਰਿੰਸੀਪਲ, ਸ.ਗੁਰਤਾਰਨ ਸਿੰਘ, ਸਰਪੰਚ, ਸਮੂਹ ਸਕੂਲ ਸਟਾਫ ਮੈਬਰ ਅਤੇ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ ।

Related Articles

LEAVE A REPLY

Please enter your comment!
Please enter your name here

Latest Articles

2

2