Join
Thursday, March 26, 2026
Thursday, March 26, 2026

ਪਿੰਡ ‘ਚ’ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ: ਸਰਪੰਚ ਦਵਿੰਦਰ ਕੌਰ

ਨਵਾਂਸ਼ਹਿਰ /ਕਾਠਗੜ੍ਹ 18 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ੇ ਵਿਰੁਧ’ ਮੁਹਿੰਮ ਤਹਿਤ ਬਲਾਚੌਰ ਵਿਧਾਨ ਸਭਾ ਹਲਕੇ ਦੇ ਪਿੰਡ ਬਾਗੋਵਾਲ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਪਿੰਡ ਬਾਗੋਵਾਲ ਦੀ ਸਰਪੰਚ ਦਵਿੰਦਰ ਕੌਰ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਦੂਜੇ ਪਾਸੇ ਨਸ਼ਾ ਵੇਚਣ ਵਾਲਿਆਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਜਾਇਦਾਦਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ। ਇਸ ਮੌਕੇ ਬਾਗੋਵਾਲ ਦੀ ਪੰਚਾਇਤ ਨੇ ਪਿੰਡ ਵਾਸੀਆਂ ਨੂੰ ਸਹੁੰ ਚੁਕਾਈ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਸੇਵਨ ਕਰਦਾ ਫੜਿਆ ਜਾਂਦਾ ਹੈ ਤਾਂ ਪਿੰਡ ਦਾ ਕੋਈ ਵੀ ਵਿਅਕਤੀ ਉਸ ਦੀ ਜ਼ਮਾਨਤ ਨਹੀਂ ਦੇਵੇਗਾ। ਜੇਕਰ ਕੋਈ ਵੀ ਵਿਅਕਤੀ ਆਪਣੇ ਪਿੰਡ ਵਿੱਚ ਨਸ਼ਾ ਵੇਚਦਾ ਹੈ ਤਾਂ ਉਸ ਬਾਰੇ ਜਾਣਕਾਰੀ ਪਿੰਡ ਦੇ ਸਰਪੰਚ ਜਾਂ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਸਰਪੰਚ ਦਵਿੰਦਰ ਕੌਰ ਨੇ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਦਵਿੰਦਰ ਕੌਰ, ਨਰੇਸ਼ ਕੁਮਾਰ, ਸਾਬਕਾ ਸਰਪੰਚ, ਬਲਰਾਮ, ਸੁਖਦੇਵ,  ਨੰਬਰਦਾਰ ਹਰੀ ਰਾਮ ਭਗਤ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2