Friday, March 14, 2025

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ – ਪੰਜਾਬ ਦੇ ਮਸ਼ਹੂਰ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀਆਂ ਮਸ਼ਹੂਰ ਹਸਤੀਆਂ ਵਿੱਚੋਂ ਇੱਕ ਦੀਪਕ ਬਾਲੀ ਨੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਸਲਾਹਕਾਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ‘ਤੇ ਕਈ ਸਿਆਸੀ ਅਤੇ ਸੱਭਿਆਚਾਰਕ ਹਸਤੀਆਂ ਹਾਜ਼ਰ ਰਹੀਆਂ।

ਦੀਪਕ ਬਾਲੀ ਦਾ ਕਹਿਣਾ ਹੈ ਕਿ ਉਹ 1986 ਤੋਂ ਵਿਰਾਸਤ, ਭਾਸ਼ਾ ਅਤੇ ਕਲਾ ਦੇ ਖੇਤਰਾਂ ਵਿੱਚ ਕੰਮ ਕਰ ਰਹੇ ਹਨ, ਅਤੇ ਉਹ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਪੰਜਾਬ ਦਾ ਸੱਭਿਆਚਾਰ ਤੇ ਵਿਰਸਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਪ੍ਰਸਿੱਧੀ ਹਾਸਲ ਕਰੇ। ਬਾਲੀ ਨੇ ਕਿਹਾ ਕਿ ਪੰਜਾਬ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਵੀ ਅੱਗੇ ਲਿਜਾਉਣ ਦੇ ਲਈ ਉਹ ਦਿਨ ਰਾਤ ਮਿਹਨਤ ਕਰਨਗੇ। ਉਹ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਸੱਭਿਆਚਾਰ ਨਾਲ ਜੋੜਨ ਲਈ ਜ਼ਿੰਮੇਵਾਰੀ ਦੇ ਨਾਲ ਕੰਮ ਕਰਨਗੇ।

ਉਨ੍ਹਾਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਇਸ ਮਹੱਤਵਪੂਰਨ ਅਹੁਦੇ ਲਈ ਧੰਨਵਾਦ ਕੀਤਾ ਤੇ ਆਖਿਆ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਉੱਤੇ ਪੂਰਾ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਿਨੇਟ ਮੰਤਰੀ ਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਇਸ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਦੀਪਕ ਬਾਲੀ ਦਾ ਲੰਮਾ ਸਮਾਜਿਕ ਤੇ ਸੱਭਿਆਚਾਰਕ ਤਜ਼ਰਬਾ ਪੰਜਾਬ ਲਈ ਬਹੁਤ ਲਾਭਦਾਇਕ ਸਿੱਧ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸਿਆਸੀ ਤਜ਼ਰਬੇ ਨਾਲ ਉਹ ਨਵੀਆਂ ਨੀਤੀਆਂ ਦੇ ਵਿਕਾਸ ਵਿੱਚ ਮਦਦਗਾਰ ਸਾਬਤ ਹੋਣਗੇ। ਉਨਾਂ ਨੇ ਆਸ ਜਤਾਈ ਕਿ ਬਾਲੀ ਪੰਜਾਬ ਦੇ ਸੱਭਿਆਚਾਰ, ਕਲਾ, ਅਤੇ ਸੈਰ ਸਪਾਟਾ ਖੇਤਰ ਨੂੰ ਨਵੀਂ ਉਚਾਈਆਂ ‘ਤੇ ਲੈ ਜਾਣਗੇ। ਇਸ ਸਮਾਗਮ ਵਿੱਚ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ, ਮੋਹਿੰਦਰ ਭਗਤ, ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਪੰਜਾਬ ਸਰਕਾਰ ਦੀਆਂ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਪਰਸਨ ਸਨੀ ਆਹਲੂਵਾਲੀਆ, ਨਵਜੋਤ ਸਿੰਘ ਜਰਗ, ਬਾਲ ਮੁਕੰਦ ਸ਼ਰਮਾ, ਰਾਜਵਿੰਦਰ ਕੌਰ ਥਿਆੜਾ ਅਤੇ ਸੰਗੀਤਕ ਤੇ ਕਲਾ ਖੇਤਰ ਦੀਆਂ ਮਸ਼ਹੂਰ ਹਸਤੀਆਂ ਜਿਵੇਂ ਕਿ ਰੌਸ਼ਨ ਪ੍ਰਿੰਸ, ਅਮਰ ਨੂਰੀ, ਜਸਬੀਰ ਗੁਣਾਚੌਰੀਆਂ, ਅਲਾਪ ਸਿਕੰਦਰ, ਸਾਰੰਗ ਸਿਕੰਦਰ, ਸਚਿਨ ਅਹੂਜਾ, ਸੁੱਖੀ ਬਰਾੜ, ਪੰਮੀ ਬਾਈ ਅਤੇ ਸੋਨੀਆ ਮਾਨ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles