Join
Thursday, March 26, 2026
Thursday, March 26, 2026

ਬੇਅਦਬੀਆਂ ਦੇ ਕਾਨੂੰਨ ਬਣਾਉਣ ਤੋਂ ਪਹਿਲਾਂ ਸੂਬਾ ਸਰਕਾਰ ਸ਼੍ਰੋਮਣੀ ਕਮੇਟੀ ਨਾਲ ਕਰੇ ਸਲਾਹ ਮਸ਼ਵਰਾ:ਜਥੇਦਾਰ ਸੁਰਜੀਤ ਸਿੰਘ ਦੁਭਾਲੀ 

ਨਵਾਂਸ਼ਹਿਰ , 20 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )

ਜਥੇਦਾਰ ਸੁਰਜੀਤ ਸਿੰਘ ਦੁਭਾਲੀ ਨੇ ਸੂਬਾ ਸਰਕਾਰ ਵੱਲੋਂ ਬੇਅਦਬੀਆਂ ਸੰਬੰਧੀ ਬਣਾਏ ਜਾ ਰਹੇ ਕਾਨੂੰਨ ਬਾਰੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਿੱਖ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ, ਪ੍ਰੰਤੂ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤਿ ਗੁਰੂ ਹਨ, ਇਸ ਲਈ ਸੂਬਾ ਸਰਕਾਰ ਵਿਸ਼ੇਸ਼ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਇੱਕ ਵੱਖਰਾ ਕਾਨੂੰਨ ਬਣਾਵੇ। ਜਥੇਦਾਰ ਦੁਭਾਲੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਜਾਣ ਵਾਲੇ ਕਾਨੂੰਨ ਸਬੰਧੀ ਸੂਬਾ ਸਰਕਾਰ ਨੂੰ ਸਿੱਖ ਪੰਥ ਦੀ ਨੁਮਾਇੰਦਾ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰਾਂ ਕਰਨੀਆਂ ਚਾਹੀਦੀਆਂ ਹਨ।

Related Articles

LEAVE A REPLY

Please enter your comment!
Please enter your name here

Latest Articles

2

2