22 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਬਲਾਚੌਰ ਤੋਂ 11 ਸਲਕਰ ਪ੍ਰਧਾਨ ਨਿਯੁਕਤ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਯੂਥ ਆਗੂ ਉੱਘੇ ਸਮਾਜ ਸੇਵੀ ਗੁਰਪ੍ਰੀਤ ਗੁੱਜਰ ਰੈਲਮਾਜਰਾ ਵੱਲੋਂ ਹਲਕਾ ਬਲਾਚੌਰ ਦੇ 11 ਨਵੇਂ ਨਿਯੁਕਤ ਸਰਕਲ ਪ੍ਰਧਾਨਾਂ ਨੂੰ ਮੁਬਾਰਕਬਾਦ ਦਿੱਤੀ ਗਈ ਇਸ ਮੌਕੇ ਤੇ ਉਹਨਾਂ ਨੇ ਪਾਰਟੀ ਹਾਈ ਕਮਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹਨਾਂ ਨਿਯੁਕਤੀਆਂ ਨਾਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਬਲਾਚੌਰ ਵਿੱਚ ਮਜ਼ਬੂਤੀ ਮਿਲੇਗੀ । ਉੱਥੇ ਹੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਬਲਾਚੌਰ ਸ਼੍ਰੋਮਣੀ ਅਕਾਲੀ ਦਲ ਭਾਰੀ ਗਿਣਤੀ ਨਾਲ ਜਿੱਤ ਹਾਸਿਲ ਕਰੇਗਾ। ਉਹਨਾਂ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਨ।


