Join
Thursday, March 26, 2026
Thursday, March 26, 2026

ਸੰਤ ਗੁਰਮੇਲ ਸਿੰਘ ਜੀ ਮੈਮੋਰੀਅਲ ਹਸਪਤਾਲ ਵਿਖੇ 31 ਜੁਲਾਈ ਨੂੰ ਫਰੀ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ

ਬਲਾਚੌਰ 22 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵਾਂ ਸ਼ਹਿਰ ਚੰਡੀਗੜ੍ਹ ਰੋਡ ਤੇ ਸਥਿਤ ਸੰਤ ਗੁਰਮੇਲ ਸਿੰਘ ਜੀ ਮੈਮੋਰੀਅਲ ਹਸਪਤਾਲ ਪਿੰਡ ਗੜ੍ਹੀ ਕਾਨੂੰਗੋਆਂ ਵਿਖੇ 31 ਜੁਲਾਈ ਨੂੰ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਸੰਬੰਧੀ ਚੈੱਕਅਪ ਤੇ ਦਿਲ ਦੇ ਰੋਗ ਦੇ ਇਲਾਜ ਸੰਬੰਧੀ ਚੈੱਕਅਪ ਹੱਡੀਆਂ ਅਤੇ ਜੋੜਾਂ ਦੇ ਇਲਾਜ ਲਈ ਫਰੀ ਚੈੱਕਅਪ ਕੈਂਪ  ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਹਸਪਤਾਲ ਦੇ ਐਮਡੀ ਡਾ ਪਰਮਜੀਤ ਸਿੰਘ ਅਤੇ ਡਾਕਟਰ ਸ਼ਵੇਤਾ ਸਿੰਘ ਨੇ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਹਰ ਤਰ੍ਹਾਂ ਦੇ ਟੈਸਟ ਵਿਚ ਭਾਰੀ ਛੂਟ ਦਿੱਤੀ ਜਾਵੇਗੀ,

ਉਹਨਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਡਾਕਟਰਾਂ ਵੱਲੋਂ ਕੈਂਪ ਵਿੱਚ ਆਏ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ।

 ਉਹਨਾਂ ਨੇ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।

Related Articles

LEAVE A REPLY

Please enter your comment!
Please enter your name here

Latest Articles

2

2