Join
Thursday, March 26, 2026
Thursday, March 26, 2026

ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈ ਰਹੇ ਹਨ :ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ।

ਬਲਾਚੌਰ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) 

ਭਾਰਤੀਆ ਜਨਤਾ ਪਾਰਟੀ ਜ਼ਿਲ੍ਹਾ ਐਸ.ਬੀ.ਐਸ. ਨਗਰ ਵੱਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਹਲਕਾ ਬਲਾਚੌਰ ਦੇ ਪਿੰਡ ਗਹੂੰਣ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਉਪ ਪ੍ਰਧਾਨ ਭਾਜਪਾ ਅਜੇ ਕਟਾਰੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਅਮਨ ਰਾਣਾ ਨੇ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਕੇਂਦਰੀ ਸਕੀਮਾਂ ਦੇ ਕੈਂਪ ਲਗਾ ਕੇ ਭਾਜਪਾ ਲੋਕਾਂ ਨੂੰ ਸਹੂਲਤਾਂ ਦੇ ਰਹੀ ਹੈ ਅਤੇ ਲੋਕ ਬੀਜੇਪੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈ ਕੇ ਬਹੁਤ ਖੁਸ਼ ਹਨ। ਗਹੂਣ ਦੇ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਕੀਮਾਂ ਦਾ ਲਾਭ ਲਿਆ।

ਕੈਂਪ ਦੋਰਾਨ ਭਾਰੀ ਸੰਖਿਆ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿੱਥੇ ਹੇਠ ਲਿਖੀਆਂ ਸਕੀਮਾਂ ਤਹਿਤ ਜਮੀਨੀ ਪੱਧਰ ‘ਤੇ ਲਾਭ ਦਿੱਤੇ ਗਏ ਆਯੁਸ਼ਮਾਨ ਕਾਰਡ ਬਣਾਏ ਗਏ, ਜਿਸ ਰਾਹੀਂ ਲਾਭਪਾਤਰੀ ਹੁਣ 5 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਣਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ –ਤਹਿਤ ਕਿਸਾਨਾਂ ਨੇ ਆਪਣੀ ਕੇ ਵਾਈ ਸੀ ਕਰਵਾਈ, ਜੋ ਉਨ੍ਹਾਂ ਨੂੰ ਰੁਪਏ 6 ਹਜ਼ਾਰ ਸਾਲਾਨਾ ਦੀ ਆਵਰਤੀ ਰਾਸ਼ੀ ਲੈਣ ਯੋਗ ਬਣਾਉਂਦੀ ਹੈ।

 ਮਹਿਲਾਵਾਂ ਲਈ ਟੂਲ ਕਿੱਟ ਯੋਜਨਾ  ਤਹਿਤ ਮਹਿਲਾਵਾਂ ਨੇ ਟੂਲ ਕਿੱਟ ਲਈ ਫਾਰਮ ਭਰਵਾਏ, ਜੋ ਉਨ੍ਹਾਂ ਦੇ ਸਵੈਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

 ਈ-ਸ਼੍ਰਮ ਕਾਰਡ – ਕਈ ਅਣਸੰਗਠਿਤ ਖੇਤਰਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਵੀ ਆਪਣੇ ਈ-ਸ਼੍ਰਮ ਕਾਰਡ ਬਣਵਾਏ, ਜਿਸ ਨਾਲ ਉਹ ਭਵਿੱਖ ਵਿੱਚ ਸਰਕਾਰੀ ਲਾਭਾਂ ਦੇ ਹੱਕਦਾਰ ਬਣਣਗੇ। 

 ਇਸ ਮੌਕੇ ਭਾਜਪਾ ਆਗੂ ਐਡਵੋਕੇਟ ਅਮਨ ਰਾਣਾ ਨੇ ਕਿਹਾ ਕਿ ਭਾਜਪਾ ਦੇ ਵਰਕਰ ਪਿੰਡ ਪਿੰਡ ਜਾ ਕੇ ਇਹ ਯੋਜਨਾਵਾਂ ਲੋਕਾਂ ਤੱਕ ਪਹੁੰਚਾ ਰਹੇ, ਜਿਸ ਦਾ ਲਾਭ ਗਰੀਬ ਲੋਕਾਂ ਨੂੰ ਮਿਲ ਰਿਹਾ ਹੈ। 

ਇਸ ਮੌਕੇ ਪਿੰਡ ਵਲੋਂ ਕਾਲਮ ਗਹੂਣ ਨੇ ਕੈਂਪ ਵਿੱਚ ਆਈ ਟੀਮ ਦਾ ਉਨ੍ਹਾਂ ਦੇ ਪਿੰਡ ਆਉਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੇ ਲੋਕ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈ ਕੇ ਖੁਸ਼ ਹਨ।

Related Articles

LEAVE A REPLY

Please enter your comment!
Please enter your name here

Latest Articles

2

2