ਬਲਾਚੌਰ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )
ਭਾਰਤੀਆ ਜਨਤਾ ਪਾਰਟੀ ਜ਼ਿਲ੍ਹਾ ਐਸ.ਬੀ.ਐਸ. ਨਗਰ ਵੱਲੋਂ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਹਲਕਾ ਬਲਾਚੌਰ ਦੇ ਪਿੰਡ ਮਾਲੇਵਾਲ ਭੂਰੀਵਾਲੇ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪਿੰਡ ਦੇ ਬਜ਼ੁਰਗਾਂ ਗੁਰਮੇਲ ਠੇਕੇਦਾਰ, ਹੁਸਨ ਲਾਲ ਮੂੰਡਨ, ਦਾਸ ਰਾਮ, ਪਾਲੀ ਭਾਟੀਆ ਨੇ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਕੇਂਦਰੀ ਸਕੀਮਾਂ ਦੇ ਕੈਂਪ ਲਗਾ ਕੇ ਭਾਜਪਾ ਲੋਕਾਂ ਨੂੰ ਸਹੂਲਤਾਂ ਦੇ ਰਹੀ ਹੈ ਅਤੇ ਲੋਕ ਬੀਜੇਪੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈ ਕੇ ਬਹੁਤ ਖੁਸ਼ ਹਨ। ਮਾਲੇਵਾਲ ਵਿਖੇ ਲੱਗੇ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਕੀਮਾਂ ਦਾ ਲਾਭ ਲਿਆ।
ਕੈਂਪ ਦੋਰਾਨ ਭਾਰੀ ਸੰਖਿਆ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿੱਥੇ ਹੇਠ ਲਿਖੀਆਂ ਸਕੀਮਾਂ ਤਹਿਤ ਜਮੀਨੀ ਪੱਧਰ ‘ਤੇ ਲਾਭ ਦਿੱਤੇ ਗਏ ਆਯੁਸ਼ਮਾਨ ਕਾਰਡ ਬਣਾਏ ਗਏ, ਜਿਸ ਰਾਹੀਂ ਲਾਭਪਾਤਰੀ ਹੁਣ 5 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਣਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ –ਤਹਿਤ ਕਿਸਾਨਾਂ ਨੇ ਆਪਣੀ ਕੇ ਵਾਈ ਸੀ ਕਰਵਾਈ, ਜੋ ਉਨ੍ਹਾਂ ਨੂੰ ਰੁਪਏ 6 ਹਜ਼ਾਰ ਸਾਲਾਨਾ ਦੀ ਆਵਰਤੀ ਰਾਸ਼ੀ ਲੈਣ ਯੋਗ ਬਣਾਉਂਦੀ ਹੈ। ਮਹਿਲਾਵਾਂ ਲਈ ਟੂਲ ਕਿੱਟ ਯੋਜਨਾ – ਤਹਿਤ ਮਹਿਲਾਵਾਂ ਨੇ ਟੂਲ ਕਿੱਟ ਲਈ ਫਾਰਮ ਭਰਵਾਏ, ਜੋ ਉਨ੍ਹਾਂ ਦੇ ਸਵੈਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।
ਈ-ਸ਼੍ਰਮ ਕਾਰਡ – ਕਈ ਅਣਸੰਗਠਿਤ ਖੇਤਰਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਵੀ ਆਪਣੇ ਈ-ਸ਼੍ਰਮ ਕਾਰਡ ਬਣਵਾਏ, ਜਿਸ ਨਾਲ ਉਹ ਭਵਿੱਖ ਵਿੱਚ ਸਰਕਾਰੀ ਲਾਭਾਂ ਦੇ ਹੱਕਦਾਰ ਬਣਨਗੇ।
ਇਸ ਮੌਕੇ ਓਮੀ ਪ੍ਰਧਾਨ, ਟਿੱਕੂ ਮਾਲੇਵਾਲ,ਨਵੀਨ ਭੂੰਬਲਾ ਨਿੱਪੀ, ਬਿੰਦਰ ਮਾਲੇਵਾਲ, ਸੇਠੀ ਮਾਲੇਵਾਲ, ਨਰਿੰਦਰ ਸੂਦਨ, ਪੰਕਜ ਕੁਮਾਰ ਪ੍ਰਧਾਨ ਯੁਵਾ ਮੋਰਚਾ ਅਤੇ ਸੈਂਕੜੇ ਦੀ ਗਿਣਤੀ ਵਿੱਚ ਪਿੰਡ ਦੇ ਵਸਨੀਕ ਮੌਜੂਦ ਰਹੇ।


