ਨਵਾਂਸ਼ਹਿਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ)
ਸਰਕਾਰੀ ਹਾਈ ਸਕੂਲ ਭੀਣ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਅਧਿਆਪਕ ਪਰਵਿੰਦਰ ਸਿੰਘ ਸਟੇਟ ਅਵਾਰਡੀ ਵੱਲੋਂ ਭੀਣ ਸਕੂਲ ਨੂੰ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ 11000 ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ। ਉਹਨਾਂ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ ਸਕੂਲ ਵਿੱਚ ਆਂਵਲੇ ਦਾ ਪੌਦਾ ਵੀ ਲਗਾਇਆ। ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਨੇ ਵਿਦਿਆਰਥੀਆਂ ਨੂੰ ਵੀ ਆਪਣਾ ਜਨਮ ਦਿਨ ਪੌਦਾ ਲਗਾ ਕੇ ਅਤੇ ਦਾਨ ਕਰਕੇ ਮਨਾਉਣ ਦਾ ਸੰਦੇਸ਼ ਦਿੱਤਾ। ਜ਼ਿਕਰਯੋਗ ਹੈ ਕਿ ਮੁੱਖ ਅਧਿਆਪਕ ਭੰਗਲ ਹਮੇਸ਼ਾਂ ਹੀ ਸਮਾਜ ਸੇਵਾ ਅਤੇ ਲੋੜਵੰਦ ਪਰਿਵਾਰਾਂ ਤੇ ਜਰੂਰਤਮੰਦ ਬੱਚਿਆਂ ਦੀ ਪੜ੍ਹਾਈ ਵਿਚ ਸਹਿਯੋਗ ਲਈ ਤਤਪਰ ਰਹਿੰਦੇ ਹਨ।ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਵਲੋਂ ਨਿਭਾਈ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਅੰਜਨਾ,ਅਮਨਦੀਪ ਸਿੰਘ, ਰਾਕੇਸ਼ ਕੁਮਾਰੀ,ਸੁਮਨ ਰਾਣੀ,ਗਗਨਦੀਪ ਕੌਰ, ਕਿਰਨਦੀਪ ਕੌਰ, ਜਸਪ੍ਰੀਤ, ਬਲਵੀਰ ਸਿੰਘ ਹਾਜ਼ਰ ਸਨ।


