ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )
ਵਿਧਾਇਕ ਸੰਤੋਸ਼ ਕਟਾਰੀਆ ਨੇ ਪਿੰਡ ਹੈਂਡੋਬੇਟ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਰਾਸ਼ੀ ਦਾ ਚੈੱਕ ਸੌਂਪਿਆ। ਇਸ ਦੌਰਾਨ ਪਿੰਡ ਦੇ ਸਰਪੰਚ ਦਾਰਾ ਸਿੰਘ ਵੱਲੋਂ ਪਿੰਡ ਦੀ ਗਲੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਸਰਪੰਚ ਦਾਰਾ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਮੰਗ ਕੀਤੀ ਸੀ ਕਿ ਇਹ ਗਲੀ ਲੰਬੇ ਸਮੇਂ ਤੋਂ ਕੱਚੀ ਪਈ ਹੈ। ਸਰਪੰਚ ਦਾਰਾ ਸਿੰਘ ਨੇ ਕਿਹਾ ਕਿ ਇਹ ਗਲੀ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸ ਤੋਂ ਬਾਅਦ ਵਿਧਾਇਕ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਦੀ ਮਦਦ ਨਾਲ ਇਸ ਗਲੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਵਿਧਾਇਕ ਸੰਤੋਸ਼ ਕਟਾਰੀਆ ਅਤੇ ਅਸ਼ੋਕ ਕਟਾਰੀਆ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸਰਪੰਚ ਗਿਆਨ ਸਿੰਘ, ਰਾਜ ਕੁਮਾਰ, ਪਵਨ ਕੁਮਾਰ, ਅਮਰਜੀਤ, ਲਾਬੀ ਠੇਕੇਦਾਰ, ਚਰਨਦਾਸ ਪੰਚ, ਜਗਤਾਰ ਪੰਚ, ਸੋਨੂੰ, ਸੇਠੀ ਪੰਚ, ਪ੍ਰੇਮ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।


