ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਵਿਸ਼ੇਸ਼ ਪਹਿਲ ਦੇ ਤਹਿਤ
ਬਲਾਚੌਰ 26 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )
ਮਿਤੀ 26 ਜੁਲਾਈ ਦਿਨ ਸ਼ਨੀਵਾਰ 2025 ਨੁੰ ਪ੍ਰਚੀਨ ਸ਼ਿਵ ਮੰਦਿਰ ਸੜੋਆ ਵਿਖੇ ਭਾਜਪਾ ਜਿਲਾ ਇਕਾਈ ਵੱਲੋਂ ਵਿਸ਼ੇਸ਼ ਕੈਂਪ ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਦੀ ਪ੍ਰਧਾਨਗੀ ਅਤੇ ਮੰਡਲ ਪ੍ਰਧਾਨ ਪੰਕਜ ਕੁਮਾਰ ਰਾਣਾ ਦੀ ਅਗਵਾਈ ਹੇਠ ਲਗਾਇਆ ਗਿਆ। ਜਿਸ ਦਾ ਰਸਮੀ ਤੌਰ ਉਦਘਾਟਨ ਜਿਲ੍ਹਾਂ ਜਨਰਲ ਸਕੱਤਰ ਅਤੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਦਿਨੇਸ਼ ਭਾਰਦਵਾਜ ਨੇ ਕੀਤਾ। ਇਸ ਕੈਂਪ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਅਜਿਹੇ ਕੈਂਪ ਚਲ ਰਹੇ ਹਨ ਜਿਨ੍ਹਾਂ ਵਿਚ ਹੁਣ ਤੱਕ ਹਜ਼ਾਰਾਂ ਲਾਭਪਾਤਰੀ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ। ਭਾਰਤੀ ਜਨਤਾ ਪਾਰਟੀ ਜਿਲਾ ਜਨਰਲ ਸਕੱਤਰ ਐਡਵੋਕੇਟ ਦਿਨੇਸ਼ ਭਾਰਦਵਾਜ਼ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਬਿਨਾਂ ਕਿਸੇ ਭੇਦ ਭਾਵ ਤੋਂ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ। ਇਸ ਮੌਕੇ ਤੇ ਸਮਾਜ ਸੇਵੀ ਸੰਜੇ ਮਲਹੋਤਰਾ,ਰਾਜ ਕੁਮਾਰ ਸਾਬਕਾ ਪ੍ਰਧਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਅਮਨ ਕੋਸ਼ਲ ਐਡਵੋਕੇਟ ਜਿਲ੍ਹਾਂ ਜਨਰਲ ਸਕੱਤਰ, ਨਰਿੰਦਰ ਨਾਥ ਸੂਦਨ ਆਫਿਸ ਇਨਚਾਰਜ, ਰਾਜ ਕੁਮਾਰ ਸਾਬਕਾ ਪ੍ਰਧਾਨ ਓ ਬੀ ਸੀ ਮੋਰਚਾ, ਸੁੱਚਾ ਸਿੰਘ, ਤੀਰਥ ਰਾਮ, ਮਹਿੰਦਰ ਪਾਲ, ਸੁਰਿੰਦਰ ਸਿੰਘ, ਜਸਵੀਰ ਸਿੰਘ ਸਾਬਕਾ ਸਰਪੰਚ, ਪ੍ਰਵੀਨ ਵਸ਼ਿਸ਼ਟ, ਨੰਦ ਕਿਸ਼ੋਰ ਸ਼ਰਮਾ, ਅਤੇ ਪਤਵੰਤੇ ਹਾਜਰ ਰਹੇ ।


