Join
Wednesday, March 25, 2026
Wednesday, March 25, 2026

ਸਰਕਾਰੀ ਸਕੂਲ ਰੱਤੇਵਾਲ ਵਿਖੇ ਮਨਾਇਆ ਗਿਆ ਵਿਸ਼ਵ ਕੁਦਰਤ ਸੰਭਾਲ ਦਿਵਸ

ਨਵਾਸ਼ਹਿਰ /ਕਾਠਗੜ੍ਹ 29 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )
ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਰੱਤੇਵਾਲ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਜਸਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਇੰਸ ਮਾਸਟਰ ਅਜੇ ਕੁਮਾਰ ਦੁਆਰਾ ਵੱਖ ਵੱਖ ਕਿਸਮਾਂ ਦੇ ਫਲਦਾਰ ਅਤੇ ਛਾਂ ਵਾਲੇ ਬੂਟੇ ਲਿਆਂਦੇ ਗਏ ਜੋ ਵਿਦਿਆਰਥੀਆਂ ਨੂੰ ਵੰਡੇ ਗਏ ਅਤੇ ਉਹਨਾਂ ਨੂੰ ਆਪਣੇ ਘਰਾਂ ਵਿੱਚ ਲਗਾ ਕੇ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਆਪਣੇ ਭਾਸ਼ਣ ਦੌਰਾਨ ਉਹਨਾਂ ਬੋਲਦਿਆਂ ਕਿਹਾ ਕਿ ਕੁਦਰਤੀ ਸਾਧਨਾਂ ਦੀ ਸਾਂਭ ਸੰਭਾਲ ਪੂਰੀ ਮਨੁੱਖਤਾ ਦੀ ਜਿੰਮੇਵਾਰੀ ਹੈ ਅਤੇ ਜਰੂਰਤ ਵੀ। ਇਸ ਦਿਨ ਪੂਰੀ ਦੁਨੀਆਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਤਾਂ ਜੋ ਇਹ ਸਵੀਕਾਰ ਕੀਤਾ ਜਾ ਸਕੇ ਕਿ ਇੱਕ ਸਵੱਛ ਵਾਤਾਵਰਣ ਸਿਹਤ ਅਤੇ ਸਥਿਰ ਮਨੁੱਖੀ ਸਮਾਜ ਦੀ ਨੀਹ ਹੈ। ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਉਣ ਦਾ ਮੁੱਖ ਮਕਸਦ ਧਰਤੀ ਦੇ ਕੁਦਰਤੀ ਵਾਤਾਵਰਣ ਤੋਂ ਲੁਪਤ ਹੋ ਰਹੇ ਜਾਨਵਰਾਂ ਅਤੇ ਰੁੱਖਾਂ ਨੂੰ ਬਚਾਉਣਾ ਹੈ। ਇਸ ਲਈ ਕੁਦਰਤ ਨੂੰ ਸੰਭਾਲਣਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਨੂੰ ਯਕੀਨੀ ਬਣਾਉਣ ਲਈ ਇੱਕ ਟਿਕਾਊ ਸੰਸਾਰ ਵੱਲ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2